ਫ਼ਿਰੋਜ਼ਪੁਰ: ( ਜਤਿੰਦਰ ਪਿੰਕਲ ) ਫ਼ਿਰੋਜ਼ਪੁਰ ਦੇ ਪਿੰਡ ਟਿੱਬੀ ਕਲਾਂ ਦੇ ਕਿਸਾਨ ਚਮਕੌਰ ਸਿੰਘ ਟਿੱਬੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਬਣਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

    ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਚਮਕੌਰ ਸਿੰਘ ਟਿੱਬੀ ਨੂੰ ਅਹਿਮ ਅਹੁਦੇ ਨਾਲ ਨਿਵਾਜ਼ਿਆ ਗਿਆ ਹੈ।ਵਰਣਯੋਗ ਹੈ ਕਿ ਚਮਕੌਰ ਸਿੰਘ ਟਿੱਬੀ ਪਿੰਡ ਦੇ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮਾਰਕਫੈੱਡ ਦੇ ਜ਼ਿਲ੍ਹਾ ਡਾਇਰੈਕਟਰ, ਮੈਬਰ ਜ਼ਿਲ੍ਹਾ ਪਲੈਨਿੰਗ ਬੋਰਡ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ, ਕਿਸਾਨ ਵਿੰਗ ਦੇ ਮੀਤ ਪ੍ਰਧਾਨ ਪੰਜਾਬ, ਸਰਕਲ ਪ੍ਰਧਾਨ ਆਦਿ ਕਈ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ।

    ਅਕਾਲੀ ਦਲ ਨੇ ਚਮਕੌਰ ਸਿੰਘ ਟਿੱਬੀ ਨੂੰ ਜ਼ਿਲ੍ਹਾ ਪ੍ਰਧਾਨ ਬਣਾ ਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਨਵੀਂ ਪਿਰਤ ਪਾਈ ਹੈ। ਇਸ ਮੌਕੇ ਪ੍ਰੈੱਸ ਨਾਲ ਗੱਲ ਕਰਦਿਆਂ ਚਮਕੌਰ ਸਿੰਘ ਟਿੱਬੀ ਨੇ ਕਿਹਾ ਕਿ ਅਕਾਲੀ ਦਲ ਲਈ ਦਿਨ ਰਾਤ ਕੀਤੀ ਮੇਹਨਤ ਦਾ ਮੁੱਲ ਪਿਆ ਹੈ। ਓਹਨਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ, ਜਨਮੇਜਾ ਸਿੰਘ ਸੇਖੋਂ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ, ਮੋਂਟੂ ਵੋਹਰਾ ਅਤੇ ਤਮਾਮ ਅਕਾਲੀ ਦਾ ਧੰਨਵਾਦ ਕਰਦਿਆ ਵਾਅਦਾ ਕੀਤਾ ਕਿ ਉਹ ਜ਼ਿਲ੍ਹੇ ਅੰਦਰ ਅਕਾਲੀ ਦਲ ਨੂੰ ਹੋਰ ਪ੍ਰਫੁੱਲਤ ਕਰਨ ਲਈ ਕਰੜੀ ਮਿਹਨਤ ਕਰਨਗੇ।

    ਇਸ ਦੌਰਾਨ ਚਮਕੌਰ ਸਿੰਘ ਟਿੱਬੀ ਨੂੰ ਪ੍ਰਧਾਨ ਬਣਾਏ ਜਾਣ ‘ਤੇ ਜ਼ਿਲ੍ਹੇ ਦੇ ਸਭਨਾ ਆਗੂਆਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਚਮਕੌਰ ਸਿੰਘ ਸਿੱਧੂ ਨੂੰ ਵਧਾਈਆਂ ਦਿੱਤੀਆਂ ਹਨ।