Skip to content
ਨਾਭਾ 26 ਨਵੰਬਰ (ਅਮਨ ਗਰਗ ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲੀਅਮ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਜਨੇਜਾ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਸੀ। ਪ੍ਰਧਾਨ ਜਸਪਾਲ ਜਨੇਜਾ ਅਨੁਸਾਰ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਜਿੱਥੇ ਵਪਾਰੀ ਵਰਗ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਸੂਬੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਗੱਠਜੋੜ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ‘ਤੇ ਤੋਰੇਗਾ। ਇਸ ਮੌਕੇ ਉਨ੍ਹਾਂ ਨਾਲ ਐਸੋਸੀਏਸ਼ਨ ਦੇ ਹੋਰ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
Related