Skip to content
ਜਤਿੰਦਰ ਪਿੰਕਲ, ਫਿਰੋਜ਼ਪੁਰ :ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਖਬਰ ਮਿਲਦਿਆਂ ਹੀ ਫਿਰੋਜ਼ਪੁਰ ਦਿਹਾਤੀ ਵਿਚ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।
ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ. ਜੋਗਿੰਦਰ ਸਿੰਘ ਜਿੰਦੂ ਅਤੇ ਕੋਰ ਕਮੇਟੀ ਮੈਂਬਰ ਪੰਜਾਬ ਸੁਰਿੰਦਰ ਸਿੰਘ ਬੱਬੂ ਜਿੰਦੂ ਨੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ।
ਆਗੂਆਂ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਹਿੱਤ ਵਿਚ ਲਿਆ ਗਿਆ ਵੱਡਾ ਫੈਸਲਾ ਹੈ। ਇਸ ਨਾਲ ਪੰਜਾਬ ਦੀ ਕਿਸਾਨੀ, ਨੌਜਵਾਨਾਂ, ਵਪਾਰੀਆਂ ਅਤੇ ਸਾਂਝੇ ਭਾਈਚਾਰੇ ਨੂੰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰ ਮਿਲ ਕੇ ਮੈਦਾਨ ਵਿਚ ਉਤਰਨਗੇ ਅਤੇ ਪੰਜਾਬ ਵਿਚ ਫਿਰ ਤੋਂ ਵਿਕਾਸ ਦੀ ਲਹਿਰ ਲਿਆਉਣਗੇ।
ਇਸ ਮੌਕੇ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਗਠਜੋੜ ਦੇ ਫੈਸਲੇ ਦਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਫਿਰੋਜ਼ਪੁਰ ਦਿਹਾਤੀ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।
Related