ਫਗਵਾੜਾ 22 ਮਈ (ਨਰੇਸ਼ ਪੱਸੀ,ਇੰਦਰਜੀਤ ਸ਼ਰਮਾ   ):-  ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉੱਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ‘ਚ ਪਿੰਡ ਮੇਹਟਾਂ ਵਿਖੇ ਇਕ ਪ੍ਰਭਾਵਸ਼ਾਲੀ ਚੋਣ ਮੀਟਿੰਗ ਕੀਤੀ ਗਈ। ਜਿਸ ਵਿਚ ਹਲਕਾ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦੇ ਹੋਏ ਡਾ. ਵਿੱਕੀ ਦੀ ਅਗਵਾਈ ਹੇਠ ਸੈਂਕੜੇ ਆਪ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਡਾ. ਵਿੱਕੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬੀਆਂ ਦੀ ਨੁਮਾਇੰਦਗੀ ਕਰਦਾ ਹੈ ਜਦਕਿ ਬਾਕੀ ਪਾਰਟੀਆਂ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਦੀਆਂ ਹਨ। ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਨੇ ਭਰੋਸਾ ਦਿੱਤਾ ਕਿ ਨਵੇਂ ਸ਼ਾਮਲ ਹੋਏ ਸਾਰੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਨਿਸ਼ਾਨ ‘ਤੱਕੜੀ’ ਨੂੰ ਵੋਟ ਪਾ ਕੇ ਪਾਰਟੀ ਉੱਮੀਦਵਾਰ ਸੋਹਣ ਸਿੰਘ ਠੰਡਲ ਨੂੰ ਵੱਡੇ ਫਰਕ ਨਾਲ ਜਿਤਾਇਆ ਜਾਵੇ ਤਾਂ ਜੋ ਪੰਜਾਬ ਅਤੇ ਪੰਥ ਦੇ ਮਸਲਿਆਂ ਨੂੰ ਦਿੱਲੀ ਦਰਬਾਰ ਤੋਂ ਹੱਲ ਕਰਵਾਇਆ ਜਾ ਸਕੇ।

    ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਏ ਹਰੀਕ੍ਰਿਸ਼ਨ, ਕਰਨੈਲ ਸਿੰਘ ਵਿਰਦੀ, ਤਰਸੇਮ ਲਾਲ, ਕਸ਼ਮੀਰ ਸਿੰਘ ਨੰਬਰਦਾਰ, ਮੱਖਣ ਲਾਲ ਪ੍ਰਧਾਨ, ਭਾਲਾ ਰਾਮ ਪੰਚ ਤੋਂ ਇਲਾਵਾ ਸਾਬਕਾ ਕੌਂਸਲਰ ਸਰਬਜੀਤ ਕੌਰ, ਅਵਤਾਰ ਸਿੰਘ ਮੰਗੀ, ਸਤਵਿੰਦਰ ਸਿੰਘ ਘੁੰਮਣ, ਜਸਵਿੰਦਰ ਸਿੰਘ ਭਗਤਪੁਰਾ, ਝਿਰਮਲ ਸਿੰਘ ਭਿੰਡਰ, ਸਿਮਰਜੀਤ ਸਿੰਘ, ਸਰੂਪ ਸਿੰਘ ਖਲਵਾੜਾ ਆਦਿ ਹਾਜਰ ਸਨ।