ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਉਤੇ ਢੀਂਡਸਾ ਪਰਿਵਾਰ (Dhindsa family) ਨੇ ਵੱਡਾ ਫੈਸਲਾ ਲੈ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ।
ਜਾਣਕਾਰੀ ਮਿਲੀ ਹੈ ਕਿ ਢੀਂਡਸਾ ਧੜੇ ਨੇ ਹੰਗਾਮੀ ਮੀਟਿੰਗ ਸੱਦ ਕੇ ਫੈਸਲਾ ਲਿਆ ਹੈ। ਮੀਟਿੰਗ ਵਿੱਚ ਸੰਗਰੂਰ ਸਮੇਤ ਸਮੁੱਚੇ ਪੰਜਾਬ (Sukhdev Singh Dhindsa) ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ‘ਚ ਜ਼ਿਆਦਾਤਰ ਸਮਰਥਕ ਅਕਾਲੀ ਦਲ ਨਾਲ ਨਾ ਜਾਣ ‘ਤੇ ਅੜੇ ਰਹੇ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਹਾਲਾਂਕਿ ਢੀਂਡਸਾ ਪਰਿਵਾਰ ਅਜੇ ਅਕਾਲੀ ਦਲ ਦਾ ਵਿਰੋਧ ਵੀ ਨਹੀਂ ਕਰੇਗਾ।ਇਹ ਮੀਟਿੰਗ ਕਰੀਬ 3 ਘੰਟੇ ਚੱਲੀ, ਜਿਸ ਵਿਚ ਫੈਸਲਾ ਕੀਤਾ ਗਿਆ ਹੈ ਕਿ ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ।ਸੰਗਰੂਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਇਹ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਅਕਾਲੀ ਦਲ ਦੇ ਉਮੀਦਵਾਰ ਨਾਲ ਜਾਣ ਜਾਂ ਨਾ ਜਾਣ ਬਾਰੇ ਚਰਚਾ ਕੀਤੀ ਗਈ।