Skip to content
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿੱਚ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ‘ਤੇ ਰਹੇ ਭਾਜਪਾ ਉਮੀਦਵਾਰ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਅੱਜ ਇੱਥੇ ਪਾਰਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕੀਤਾ।
2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੁਧਿਆਣਾ ਦੱਖਣੀ ਤੋਂ ਭਾਜਪਾ ਉਮੀਦਵਾਰ ਵਜੋਂ ਲੜਨ ਵਾਲੇ ਤਾਜਪੁਰੀ ਦੂਜੇ ਸਥਾਨ ‘ਤੇ ਰਹੇ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ। ਤਾਜਪੁਰੀ ਲੁਧਿਆਣੇ ਦੇ ਇੱਕ ਉੱਘੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ।ਉਨ੍ਹਾਂ ਦੇ ਪਿਤਾ ਜਗਦੇਵ ਸਿੰਘ ਤਾਜਪੁਰੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਦਵਿੰਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਲੁਧਿਆਣਾ ਸੰਸਦੀ ਹਲਕੇ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਜਿੱਤ ਦਾ ਫਰਕ ਵਧੇਗਾ।
Post Views: 2,344
Related