
Skip to content
ਨਵਾਂਸ਼ਹਿਰ : ਜਨਰਲ ਮਰਚੈਂਟਸ ਐਸੋਸੀਏਸ਼ਨ ਦਾਣਾ ਮੰਡੀ ਨਵਾਂਸ਼ਹਿਰ ਵੱਲੋਂ ਮਿਤੀ 26, 27, 28, 29 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਕੇ ਦੁਕਾਨਾਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਹ ਜਾਣਕਾਰੀ ਪਿੰਡਾਂ ਵਿਚ ਰਹਿੰਦੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮੇਂ ਸਿਰ ਆਪਣੀਆਂ ਦੁਕਾਨਾਂ ਲਈ ਲੋੜੀਂਦੇ ਸਮਾਨ ਦੀ ਖਰੀਦਦਾਰੀ ਕਰ ਸਕਣ। ਉਨ੍ਹਾਂ ਲੋਕਾਂ ਨੂੰ ਦੁਕਾਨਾਂ ਬੰਦ ਰਹਿਣ ਦੌਰਾਨ ਆਪਣਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਇਸੇ ਬੰਦ ‘ਚ ਕੱਪੜਾ, ਕਰਿਆਨਾ, ਜਵੇਲਰਸ ਵੱਲੋਂ ਚਾਰ ਦਿਨ ਦੁਕਾਨਾਂ ਬੰਦ ਰਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਮੈਡੀਕਲ ਦੀਆਂ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਜਾ ਰਿਹਾ ਹੈ। Related