ਫਿਰੋਜ਼ਪੁਰ: (ਜਤਿੰਦਰ ਪਿੰਕਲ) ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਸੰਬਧੀ ਜਿਲ੍ਹਾ ਪੁਲਿਸ ਦੁਆਰਾ ਜਿਲ੍ਹਾ ਦੇ ਸਮੂਹ ਗਜਟਿਡ ਅਧਿਕਾਰੀਆ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸ਼ਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ।

    ਇਸ ਮੁਹਿੰਮ ਤਹਿਤ ਸ਼੍ਰੀ ਰਣਧੀਰ ਕੁਮਾਰ, ਆਈ.ਪੀ.ਐੱਸ, ਕਪਤਾਨ ਪੁਲਿਸ (ਇੰਨ:) ਫਿਰੋਜਪੁਰ, ਸ਼੍ਰੀ ਬਲਕਾਰ ਸਿੰਘ ਪੀ.ਪੀ.ਐੱਸ., ਡੀ.ਐੱਸ.ਪੀ.(ਡੀ) ਫਿਰੋਜ਼ਪੁਰ ਦੀ ਨਿਗਰਾਨੀ ਅਤੇ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਅਗਵਾਈ ਵਿੱਚ ਐੱਸ.ਆਈ. ਸੁਖਦੇਵ ਸਿੰਘ ਸੀ.ਆਈ.ਏ. ਸਟਾਫ ਫਿਰੋਜ਼ਪੁਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਬੱਸ ਅੱਡਾ ਸ਼ੇਰਖਾਂ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹੀਰਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਥਾਣਾ ਮੱਲਾਂਵਾਲਾ ਅਤੇ ਅਨਮੋਲਪ੍ਰੀਤ ਸਿੰਘ ਉਰਫ ਮੋਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ ਥਾਣਾ ਮੱਲਾਂਵਾਲਾ ਆਪਸ ਵਿੱਚ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਅੱਜ ਵੀ ਹੀਰਾ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਉਰਫ ਮੋਲਾ ਕਾਰ ਸਵਿੱਫਟ ਰੰਗ ਚਿੱਟਾ ਨੰਬਰੀ PB-05AR-1927 ਪਰ ਸਵਾਰ ਹੋ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਜੀਰਾ ਦੀ ਤਰਫੋ ਇਸੇ ਰੋਡ ਫਿਰੋਜ਼ਪੁਰ ਸ਼ਹਿਰ ਵੱਲ ਨੂੰ ਆ ਰਹੇ ਹਨ। ਜੋ ਨਾਕਾਬੰਦੀ ਦੌਰਾਨ ਕਾਬੂ ਆ ਸਕਦੇ ਹਨ। ਜਿਸ ਤੇ ਮੁਸਮੀ ਹੀਰਾ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਉਰਫ ਮੋਲਾ ਦੇ ਖਿਲਾਫ ਮੁਕੱਦਮਾ ਨੰ: 16 भिडी 01-03-2024 भ/प 21/61/85 रु.डी.पी.म. भैरट उविड घाटा ਕੁੱਲਗੜੀ ਵਿੱਚ ਦਰਜ ਰਜਿਸਟਰ ਕੀਤਾ ਗਿਆ। ਐਸ.ਆਈ ਸੁਖਦੇਵ ਸਿੰਘ ਸੀ.ਆਈ.ਏ ਸਟਾਫ ਵੱਲੋ ਸਮੇਤ ਪੁਲਿਸ ਪਾਰਟੀ ਬਾ-ਹੱਦ ਰਕਬਾ ਬੱਸ ਅੱਡਾ ਪਿੰਡ ਸ਼ੇਰਖਾਂ ਤੋਂ ਮੁਸਮੀ ਹੀਰਾ ਸਿੰਘ ਨੂੰ