
Skip to content
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਪਵਨ ਤੇ ਜਗਤਾਰ ਸਿੰਘ ਨੂੰ ਬੇਲ ਦੇ ਦਿੱਤੀ ਹੈ। ਮੁਲਜ਼ਮਾਂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਵੱਲੋਂ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਮੁਲਜ਼ਮ ਨੂੰ ਬਲੈਰੋ ਗੱਡੀ ਦਿੱਤੀ ਗਈ ਸੀ।ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਪਿਤਾ ਬਲਕੌਰ ਸਿੰਘ ਲਗਾਤਾਰ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ ਤਾਂ ਕਿ ਉਹ ਆਪਣੇ ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾ ਸਕਣ।Related