ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਹਵੇਲੀ ‘ਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਪਹੁੰਚੇ ਸਨ। ਬਲਕੌਰ ਸਿੰਘ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਗੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੀ ਮੰਗ ਰੱਖੀ ਗਈ। ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਉਮੀਦਵਾਰ ਦਾ ਸਮਰਥਨ ਕਰਨਗੇ।ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਿਵਾਰ ਦੀ ਨਾਰਾਜ਼ਗੀ ਕਾਂਗਰਸ ਪਾਰਟੀ ਨਾਲ ਨਹੀਂ ਸਗੋਂ ਸਰਕਾਰ ਨਾਲ ਹੈ।
ਉਨ੍ਹਾਂ ਕਿਹਾ ਕਿ ਪਰਿਵਾਰਾਂ ਵਿਚ ਮਤਭੇਦ ਹੋ ਜਾਂਦੇ ਹਨ, ਜੋ ਅੱਜ ਦੂਰ ਹੋ ਗਏ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਬੇਟੇ ਲਈ ਪਾਰਟੀ ਇਨਸਾਫ ਦੀ ਮੰਗ ਜਾਰੀ ਰੱਖੇਗੀ। ਇਸੇ ਵਿਚਾਲੇ ਬਲਕੌਰ ਸਿੰਘ ਦੇ ਭਰਾ ਅਤੇ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਦਾ ਬਿਆਨ ਸਾਹਮਣੇ ਕਿ ਕਿ ਬਲਕੌਰ ਸਿੰਘ ਨੂੰ ਰਾਜਸਭਾ ਦੀ ਸੀਟ ਦਾ ਆਫਰ ਮਿਲਿਆ ਸੀ, ਪ੍ਰਤਾਪ ਸਿੰਘ ਬਾਜਵਾ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਉਨ੍ਹਾਂ ਦੇ ਬੇਟੇ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ ਪਰ ਉਸ ਦੇ ਚਲੇ ਜਾਣ ਤੋਂ ਬਾਅਦ ਵੀ ਉਸ ਨੂੰ ਪਾਰਟੀ ਵਿਚ ਯਾਦ ਤੱਕ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਕੋਈ ਪੁੱਛਗਿੱਛ ਹੈ।