29 ਸਾਲ ਦੀ ਜੋਬਨ ਰੁੱਤੇ ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਹਿ ਗਏ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਮੂਸਾ ਪਿੰਡ ਵਿਚ ਮੁਫ਼ਤ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।ਬਲਕੌਰ ਸਿੰਘ ਨੇ ਕਿਹਾ ਕਿ ਸ਼ੁਭਦੀਪ (Sidhu Moosewala) ਪੰਜਾਬ ‘ਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਤ ਸੀ। ਇਸ ਲਈ ਉਸ ਨੇ ਆਪਣੇ ਇਲਾਕੇ ਦੇ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਆਪਣੇ ਦਾਦੀ ਜੀ ਦੇ ਨਾਂ ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ। ਉਸੇ ਦੀ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ ਤੇ 11 ਜੂਨ ਨੂੰ ਪਿੰਡ ਮੂਸਾ ਵਿਖੇ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਕੈਂਪ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ।
ਬਲੌਕਰ ਸਿੰਘ ਨੇ ਫੇਸਬੁੱਕ ‘ਤੇ ਲਿਖਿਆ, “ਸ਼ੁਭਦੀਪ ਪੰਜਾਬ ਵਿਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਿਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦੀ ਜੀ ਦੇ ਨਾਂ ‘ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ। ਉਸੇ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ ‘ਤੇ ਮਿਤੀ 11 ਜੂਨ, ਪਿੰਡ ਮੂਸਾ, ਮਾਨਸਾ ਵਿਖੇ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਸਾਰੇ ਪਿੰਡ ਵਾਸੀਆਂ, ਹਲਕਾ ਨਿਵਾਸੀਆਂ ਨੂੰ ਇਸ ਕੈਂਪ ਵਿਚ ਪਹੁੰਚਣ ਦੀ ਅਪੀਲ ਕਰਦੇ ਹਾਂ ਤਾਂ ਜੋ ਆਪਣੇ ਪਿੰਡਾਂ ਨੂੰ ਕੈਂਸਰ ਤੋਂ ਬਚਾਅ ਸਕੀਏ।