ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਇਕ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ਏ.ਐਸ.ਆਈ. ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅਪਰਾਧੀ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਕੁੱਝ ਨਹੀਂ ਹੋਇਆ। ਏ.ਐਸ.ਆਈ. ਦੀ ਜਾਨ ਹਸਪਤਾਲ ਵਿਚ ਅਪਰਾਧੀ ਦਾ ਮੈਡੀਕਲ ਕਰਵਾਉਣ ਦੌਰਾਨ ਹੋਈ ਹੈ।
ਚਸ਼ਮਦੀਦਾਂ ਨੇ ਦਸਿਆ ਕਿ ਥਾਣਾ ਬੱਸ ਸਟੈਂਡ ਵਿਖੇ ਤਾਇਨਾਤ ਏ.ਐਸ.ਆਈ. ਪਰਮਜੀਤ ਸਿੰਘ ਵੀਰਵਾਰ ਸਵੇਰੇ ਇਕ ਅਪਰਾਧੀ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਮੁਲਾਜ਼ਮ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਏ.ਐਸ.ਆਈ ਨੇ ਉਸ ਦਾ ਪਿੱਛਾ ਕੀਤਾ ਤਾਂ ਭੱਜਦੇ ਹੋਏ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੇ ਨਾਲ ਹੀ ਹੋਰ ਪੁਲਿਸ ਵਾਲੇ ਉਸ ਨੂੰ ਐਮਰਜੈਂਸੀ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ।
ਉਧਰ, ਪੁਲਿਸ ਦਾ ਇਸ ਮਾਮਲੇ ਵਿਚ ਕਹਿਣਾ ਹੈ ਕਿ ਮੈਡੀਕਲ ਜਾਂਚ ਲਈ ਮੁਲਜ਼ਮ ਨੂੰ ਲਿਆਉਣ ਸਮੇਂ ਪਰਮਜੀਤ ਸਿੰਘ ਨੂੰ ਦਿਲ ਦਾ ਦੌਰਾ ਪਿਆ। ਜਾਂਚ ਲਈ ਲਿਆਂਦਾ ਗਿਆ ਅਪਰਾਧੀ ਵੀ ਪੁਲਿਸ ਦੀ ਗ੍ਰਿਫ਼ਤ ਵਿਚ ਹੈ।