Skip to content
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਭਾਰਤ ਵੱਲੋਂ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਕੱਲ੍ਹ ਯਾਨੀ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ। ਪੰਜਾਬ ਵਿੱਚ ਕੁੱਲ 20 ਥਾਂ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੌਕ ਡ੍ਰਿਲ ਕੀਤੇ ਜਾਣਗੇ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ। ਇਸ ਮੌਕ ਡਰਿੱਲ ਵਿੱਚ, ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ-ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ (ਐਸ.ਏ.ਐਸ. ਨਗਰ), ਅਬੋਹਰ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿੱਚ ਕਰਵਾਈ ਜਾਵੇਗੀ। ਇਸ ਮੌਕ ਡ੍ਰਿਲ ਦੌਰਾਨ, ਬਲੈਕਆਊਟ ਲਗਾਇਆ ਜਾਵੇਗਾ ਅਤੇ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ।

Post Views: 2,087
Related