Skip to content
ਸ੍ਰੀ ਮੁਕਤਸਰ ਸਾਹਿਬ, 30 ਮਾਰਚ ( ਵਿਪਨ ਮਿਤੱਲ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਸਰਬ ਸੰਮਤੀ ਨਾਲ ਦਸਵੀਂ ਵਾਰ ਨਵੇਂ ਚੁਣੇ ਗਏ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਵਿੱਤਰ ਚਰਨਾਂ ਵਿਚ ਸੀਸ ਝੁਕਾਇਆ। ਇਸ ਮੌਕੇ ਉਨ੍ਹਾਂ ਨਾਲ ਮਿਸ਼ਨ ਦੇ ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਸੀਨੀਅਰ ਮੀਤ ਪ੍ਰਧਾਨ ਗੁਰਪਾਲ ਸਿੰਘ ਪਾਲੀ, ਮਿਸ਼ਨ-ਪ੍ਰਸ਼ਾਸਨ ਕੋਆਰਡੀਨੇਟਰ ਰਜਿੰਦਰ ਖੁਰਾਣਾ, ਮੁੱਖ ਸਲਾਹਕਾਰ ਜਗਦੀਸ਼ ਚੰਦਰ ਧਵਾਲ ਅਤੇ ਜੁਆਇੰਟ ਸਕੱਤਰ ਮਨੋਹਰ ਲਾਲ ਹਕਲਾ ਆਦਿ ਮੌਜੂਦ ਸਨ। ਮਿਸ਼ਨ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਸਭਨਾਂ ਦੇ ਭਲੇ ਲਈ ਅਰਦਾਸ ਕਰਵਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀ ਵਿਚ ਮਿਸ਼ਨ ਨੂੰ ਸਮਾਜ ਸੇਵਾ ਦੇ ਕਾਰਜਾਂ ਲਈ ਬਲ ਬਖਸ਼ਣ ਦੀ ਬੇਨਤੀ ਜੋਦੜੀ ਕੀਤੀ ਗਈ।
ਬਾਅਦ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ. ਰੇਸ਼ਮ ਸਿੰਘ ਨੇ ਆਪਣੇ ਦਫਤਰ ਵਿਚ ਸਮੂਹ ਮਿਸ਼ਨ ਆਗੂਆਂ ਨੂੰ ਜੀ ਆਇਆ ਕਿਹਾ ਅਤੇ ਪ੍ਰਧਾਨ ਢੋਸੀਵਾਲ ਨੂੰ ਸਿਰੋਪਾਓ ਭੇਂਟ ਕੀਤਾ। ਇਸ ਮੌਕੇ ਮੈਨੇਜਰ ਸਾਹਿਬ ਨੇ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਵੱਖ-ਵੱਖ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮਿਸ਼ਨ ਵੱਲੋਂ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੇ ਜਾ ਰਹੇ ਕਾਰਜਾਂ ਨੂੰ ਗੁਰੂਆਂ ਦੀ ਅਪਾਰ ਕਿਰਪਾ ਦੱਸਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ੍ਰ. ਸੁਖਦੇਵ ਸਿੰਘ ਅਤੇ ਹੈੱਡ ਗ੍ਰੰਥੀ ਸ੍ਰ. ਬਲਵਿੰਦਰ ਸਿੰਘ ਤੋਂ ਇਲਾਵਾ ਸਾਬਕਾ ਮੈਨੇਜਰ ਸ੍ਰ. ਜਰਨੈਲ ਸਿੰਘ ਵੀ ਉਚੇਚੇ ਤੌਰ ’ਤੇ ਮੌਜੂਦ ਸਨ।
Post Views: 2,162
Related