Skip to content
ਨਾਭਾ, 26 ਨਵੰਬਰ (ਅਮਨ ਗਰਗ ): ਇਲਾਕੇ ਦੀ ਉੱਘੀ ਸਮਾਜ ਸੇਵਕਾ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਅੱਜ ਨਾਭਾ ਦੇ ਨਾਲ ਲੱਗਦੇ ਪਿੰਡ ਖੋਖ ਵਿਖੇ ਇੱਕ ਵਿਸ਼ੇਸ਼ ਸਮਾਜ ਸੇਵੀ ਉਪਰਾਲਾ ਕਰਦਿਆਂ ਲੋੜਵੰਦ ਔਰਤਾਂ ਨੂੰ 21 ਸੂਟ ਵੰਡੇ ਗਏ।
ਇਸ ਮੌਕੇ ਬੀਬੀ ਪਰਮਜੀਤ ਕੌਰ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਦੇ ਲੋੜਵੰਦ ਵਰਗ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ ਅਤੇ ਉਨ੍ਹਾਂ ਦੀ ਟੀਮ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਭਲਾਈ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ।
ਇਸ ਨੇਕ ਕਾਰਜ ਵਿੱਚ ਉਨ੍ਹਾਂ ਦੇ ਨਾਲ ਟੀਮ ਮੈਂਬਰ ਕਾਮਨਾ ਜੌਲੀ, ਸੁਖਜਿੰਦਰ ਸ਼ਰਮਾ, ਹਰਵਿੰਦਰ ਸਿੰਘ ਘੁੰਮਨ, ਸੁਨੀਤਾ ਰਾਣੀ ਅਤੇ ਬਲਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਦੌਰਾਨ ਪਿੰਡ ਖੋਖ ਦੀਆਂ ਔਰਤਾਂ ਨੇ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਟੀਮ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਦਿਲੋਂ ਧੰਨਵਾਦ ਕੀਤਾ।
Related