Skip to content
ਨਾਭਾ 13 ਨਵੰਬਰ (ਅਮਨ ਗਰਗ ) ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਉੱਘੇ ਸਮਾਜ ਸੇਵਕ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਅਮਰਗੜ੍ਹ ਵਿਖੇ ਸਰਦਾਰ ਮੱਘਰ ਸਿੰਘ ਦੀ ਸਪੁੱਤਰੀ ਅਨੀਤਾ ਕੌਰ ਅਤੇ ਪਿੰਡ ਲੁਬਾਣਾ (ਨਾਭਾ) ਵਿਖੇ ਮਾਤਾ ਲਖਵਿੰਦਰ ਕੌਰ ਦੀ ਸਪੁੱਤਰੀ ਸਿਮਰਨਜੀਤ ਕੌਰ ਦੇ ਵਿਆਹ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਸ ਸ਼ੁਭ ਮੌਕੇ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਦੋਵਾਂ ਨਵ-ਵਿਆਹੁਤਾ ਜੋੜਿਆਂ ਨੂੰ ਮਾਨ-ਸਨਮਾਨ ਦਿੱਤਾ ਗਿਆ ਅਤੇ ਪਰਿਵਾਰਾਂ ਨੂੰ ਘਰੇਲੂ ਵਰਤੋਂ ਦੀਆਂ ਲੋੜੀਂਦੀਆਂ ਚੀਜ਼ਾਂ ਭੇਟ ਕਰਦਿਆਂ ਸੁਖੀ ਵਿਆਹੁਤਾ ਜੀਵਨ ਲਈ ਆਪਣਾ ਆਸ਼ੀਰਵਾਦ ਦਿੱਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਪਰਮਜੀਤ ਕੌਰ ਬਾਜਵਾ ਦੀ ਟੀਮ ਦੀ ਮੈਂਬਰ ਲਖਵਿੰਦਰ ਕੌਰ ਨੇ ਕਿਹਾ ਕਿ ਧੀਆਂ ਦਾ ਵਿਆਹ ਕਰਨਾ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਭਵਿੱਖ ਵਿੱਚ ਵੀ ਹਮੇਸ਼ਾ ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਦੇ ਦੁੱਖ-ਸੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਆਪਣੀ ਸਮਾਜ ਸੇਵਾ ਦੀ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣਗੇ।
ਦੋਵਾਂ ਪਰਿਵਾਰਾਂ ਅਤੇ ਅਮਰਗੜ੍ਹ ਤੇ ਪਿੰਡ ਲਵਾਣਾ ਦੇ ਇਲਾਕਾ ਨਿਵਾਸੀਆਂ ਵੱਲੋਂ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਟੀਮ ਦੇ ਇਸ ਨੇਕ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਟੀਮ ਦੇ ਹੋਰ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
Related