ਨਾਭਾ 23 ਨਵੰਬਰ (ਅਮਨ ਗਰਗ ) ਇਲਾਕੇ ਦੀ ਉੱਘੀ ਸਮਾਜ ਸੇਵੀ ਬੀਬੀ ਪਰਮਜੀਤ ਕੌਰ ਬਾਜਵਾ ਨੇ ਆਪਣੀ ਟੀਮ ਸਮੇਤ ਨਾਭਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਅਕਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਵ. ਮਨਜੋਤ ਸਿੰਘ (ਦੀਪੂ) ਨਮਿੱਤ ਰੱਖੀ ਗਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਮਨਜੋਤ ਸਿੰਘ (ਦੀਪੂ) ਮਹਿਜ਼ 32 ਸਾਲ ਦੀ ਭਰ ਜਵਾਨੀ ਦੀ ਉਮਰ ਵਿੱਚ ਹੀ ਅਕਾਲ ਚਲਾਣਾ ਕਰ ਗਏ ਸਨ, ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਬੀਬੀ ਪਰਮਜੀਤ ਕੌਰ ਬਾਜਵਾ ਨੇ ਸਵ. ਮਨਜੋਤ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਅਤੇ ਸਮੂਹ ਦੁਖੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਰ ਜਵਾਨੀ ਵਿੱਚ ਪੁੱਤਰ ਦਾ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਬੀਬੀ ਪਰਮਜੀਤ ਕੌਰ ਬਾਜਵਾ ਦੇ ਨਾਲ ਹਰਮਿੰਦਰ ਸਿੰਘ ਘੁੰਮਣ, ਕਾਮਨਾ ਜੌਲੀ ਅਤੇ ਟੀਮ ਦੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।