ਜਲਾਲਾਬਾਦ ਦੇ ਪਿੰਡ ਢਾਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਫੌਜੀ ਸੁਨੀਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਬੀਤੇ ਦਿਨ ਛੁੱਟੀ ‘ਤੇ ਆਪਣੇ ਘਰ ਆਇਆ ਸੀ ਅਤੇ ਰਾਤ ਸਮੇਂ ਜਲਾਲਾਬਾਦ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਉਸ ਦਾ ਬੁਲੇਟ ਮੋਟਰਸਾਈਕਲ ਇੱਕ ਮੋੜ ‘ਤੇ ਹਾਦਸਾ ਗ੍ਰਸਤ ਹੋ ਗਿਆ।

ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ। ਦੱਸ ਦਈਏ ਕਿ ਇਸ ਹਾਦਸੇ ਵਿਚ ਫੌਜੀ ਸੁਨੀਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਫੌਜੀ ਵਿਆਹਿਆ ਹੋਇਆ ਸੀ ਅਤੇ ਉਸ ਦਾ 10 ਮਹੀਨਿਆਂ ਦਾ ਬੱਚਾ ਹੈ। ਫਿਲਹਾਲ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।