
Skip to content
ਫਤਿਹਗੜ੍ਹ ਸਾਹਿਬ ਦੇ ਪਿੰਡ ਪੱਤੋ ਵਿਖੇ ਇਕ ਪੁੱਤਰ ਨੇ ਬੇਰਹਮੀ ਨਾਲ ਅਪਣੇ ਪਿਤਾ ਦਾ ਕਤਲ ਕਰ ਦਿਤਾ। ਕਤਲ ਦਾ ਕਾਰਨ ਸਿਰਫ਼ ਇੰਨਾ ਸੀ ਕਿ ਪੁੱਤਰ ਅਪਣੇ ਜਨਮ ਦਿਨ ’ਤੇ ਪਿਤਾ ਤੋਂ 5 ਹਜ਼ਾਰ ਰੁਪਏ ਮੰਗ ਰਿਹਾ ਸੀ ਪਰ ਉਸ ਦਾ ਪਿਤਾ ਉਸ ਨੂੰ 1 ਹਜ਼ਾਰ ਰੁਪਏ ਦੇ ਰਹੇ ਸਨ।ਇਸ ਦੌਰਾਨ ਗੁੱਸੇ ਵਿਚ ਆ ਕੇ ਪੁੱਤਰ ਨੇ ਕੈਂਚੀ ਨਾਲ ਤਿੱਖੇ ਵਾਰ ਕਰ ਕੇ ਪਿਤਾ ਦਾ ਕਤਲ ਕਰ ਦਿਤਾ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (44) ਵਾਸੀ ਪੌਤ ਵਜੋਂ ਹੋਈ ਹੈ। ਥਾਣਾ ਬਡਾਲੀ ਆਲਾ ਸਿੰਘ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਨੇ ਉਸ ਦੇ ਪੁੱਤਰ ਵਰਿੰਦਰਜੀਤ ਸਿੰਘ ਵਿਰੁਧ ਕੇਸ ਦਰਜ ਕਰ ਲਿਆ ਹੈ। ਉਹ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਅਤੇ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ।Related