Skip to content
ਬਿਨਾਂ ਕਿਸੇ ਲਾਂਚ ਸਮਾਗਮ ਦੇ ਸਿੱਧੀ ਕਿਤਾਬਾਂ ਦੀਆਂ ਦੁਕਾਨਾਂ ’ਤੇ ਵਿਕਰੀ ਸ਼ੁਰੂ
ਨਵੀਂ ਦਿੱਲੀ (ਅਮਿਤ ਨੱਖਵਾਲ) : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਨਵੀਂ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਰਿਲੀਜ਼ ਹੋ ਗਈ ਹੈ। ਖ਼ਾਸ ਗੱਲ ਇਹ ਹੈ ਕਿ ਇਸ ਕਿਤਾਬ ਦੀ ਰਿਲੀਜ਼ ਲਈ ਕੋਈ ਵਿਸ਼ੇਸ਼ ਲਾਂਚ ਸਮਾਗਮ ਨਹੀਂ ਕਰਵਾਇਆ ਗਿਆ, ਸਗੋਂ ਇਸ ਨੂੰ ਸਿੱਧਾ ਬਾਜ਼ਾਰ ਵਿੱਚ ਵਿਕਰੀ ਲਈ ਉਪਲਬਧ ਕਰਵਾ ਦਿੱਤਾ ਗਿਆ ਹੈ।
ਸੋਨੀਆ ਗਾਂਧੀ ਨੇ ਇਸ ਕਿਤਾਬ ਨੂੰ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀ ਇੱਕ ਯਾਦਗਾਰੀ ਰਚਨਾ ਦੱਸਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਸਿਆਸੀ ਕਿਤਾਬ ਨਹੀਂ, ਬਲਕਿ ਉਨ੍ਹਾਂ ਦੇ ਜੀਵਨ ਦੇ ਤਜਰਬਿਆਂ ਅਤੇ ਯਾਦਾਂ ’ਤੇ ਆਧਾਰਿਤ ਹੈ।
ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ 24 ਅਕਤੂਬਰ ਨੂੰ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਸੀ ਕਿ ਦਹਾਕਿਆਂ ਤੋਂ ਲੋਕ ਉਨ੍ਹਾਂ ਦੀ ਕਹਾਣੀ ਆਪਣੇ ਤਰੀਕੇ ਨਾਲ ਦੱਸਦੇ ਆ ਰਹੇ ਹਨ, ਪਰ ਹੁਣ ਆਪਣੀ ਕਹਾਣੀ ਖ਼ੁਦ ਬਿਆਨ ਕਰਨ ਦੀ ਵਾਰੀ ਉਨ੍ਹਾਂ ਦੀ ਹੈ।
ਹਾਰਪਰਕੋਲਿਨਜ਼ ਇੰਡੀਆ ਵੱਲੋਂ ਪ੍ਰਕਾਸ਼ਿਤ ਇਸ ਕਿਤਾਬ ਵਿੱਚ ਸੋਨੀਆ ਗਾਂਧੀ ਦੀ ਰਾਜੀਵ ਗਾਂਧੀ ਨਾਲ ਪਹਿਲੀ ਮੁਲਾਕਾਤ, ਪ੍ਰਧਾਨ ਮੰਤਰੀ ਦਾ ਅਹੁਦਾ ਸਵੀਕਾਰ ਨਾ ਕਰਨ ਦੇ ਫ਼ੈਸਲੇ ਅਤੇ ਗਾਂਧੀ ਪਰਿਵਾਰ ਨਾਲ ਜੁੜੀਆਂ ਕਈ ਅਹਿਮ ਤੇ ਦੁਖਦਾਈ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਲ 2004 ਦੇ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਬਾਰੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ ਹਨ।
ਰਿਪੋਰਟ : ਅਮਿਤ ਨੱਖਵਾਲ
Related