ਮੀਤ ਹੇਅਰ ਦਾ ਵਿਆਹ ਡਾ: ਗੁਰਵੀਨ ਕੌਰ ਨਾਲ ਹੋਣ ਜਾ ਰਿਹਾ ਹੈ। ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ

    ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ ਦਾ ਵਿਆਹ ਡਾ: ਗੁਰਵੀਨ ਕੌਰ ਨਾਲ ਹੋਣ ਜਾ ਰਿਹਾ ਹੈ। ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਰੱਖਿਆ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ ‘ਆਪ’ ਸਰਕਾਰ ‘ਚ ਖੇਡ ਮੰਤਰੀ ਹਨ।

    ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਗੁਰਵੀਨ ਦੇ ਵਿਆਹ ਵਿੱਚ ਕਈ ਵੀ.ਵੀ.ਆਈ.ਪੀ ਮਹਿਮਾਨ ਸ਼ਿਰਕਤ ਕਰ ਸਕਦੇ ਹਨ। ਕਿਉਂਕਿ ਜਿਸ ਰਿਜ਼ੋਰਟ ਵਿੱਚ ਇਹ ਵਿਆਹ ਹੋਣ ਜਾ ਰਿਹਾ ਹੈ, ਉਹ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 2 ਤੋਂ 3 ਕਿਲੋਮੀਟਰ ਦੂਰ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਵੀ ਇੱਥੇ ਪੁੱਜਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।

    ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਤੇ ਡਾ. ਗੁਰਵੀਨ ਕੌਰ ਦੀ ਮੰਗਣੀ ਐਤਵਾਰ ਨੂੰ ਮੇਰਠ ਦੇ ਗੋਡਵਿਨ ਹੋਟਲ ‘ਚ ਹੋਈ ਸੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕਈ ਵੱਡੇ ਰਾਜਨੇਤਾ ਅਤੇ ਮਸ਼ਹੂਰ ਹਸਤੀਆਂ ਵੀ ਇਸ ਸਮਾਗਮ ਵਿੱਚ ਪਹੁੰਚੀਆਂ ਸਨ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਵਰਤਮਾਨ ਵਿੱਚ ਗੁਰਵੀਨ ਕੌਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਓਲੋਜਿਸਟ ਹੈ।

    ਗੁਰਮੀਤ ਸਿੰਘ ਹੇਅਰ ਅਤੇ ਗੁਰਵੀਨ ਦੀ ਮੰਗਣੀ ਸਮਾਰੋਹ ਦਾ ਹਿੱਸਾ ਬਣਨ ਲਈ ਕਈ ਮਸ਼ਹੂਰ ਹਸਤੀਆਂ ਮੇਰਠ ਪਹੁੰਚੀਆਂ ਸਨ। ਕੇਂਦਰੀ ਰਾਜ ਮੰਤਰੀ ਸੰਜੀਵ ਬਾਲਿਆਨ, ਉੱਤਰ ਪ੍ਰਦੇਸ਼ ਦੇ ਊਰਜਾ ਰਾਜ ਮੰਤਰੀ ਸੋਮੇਂਦਰ ਤੋਮਰ, ਸਰਧਾਨਾ ਦੇ ਵਿਧਾਇਕ ਅਤੁਲ ਪ੍ਰਧਾਨ ਸਮੇਤ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਪਹੁੰਚੇ। ਮੇਰਠ ਦੇ ਹੋਟਲ ਗੌਡਵਿਨ ‘ਚ ਸ਼ਾਹੀ ਅੰਦਾਜ਼ ‘ਚ ਸਗਾਈ ਦੀ ਰਸਮ ਦਾ ਆਯੋਜਨ ਕੀਤਾ ਗਿਆ ਸੀ। ਹੁਣ ਵਿਆਹ ਸਮਾਗਮ ‘ਤੇ ਵੀ ਵੱਡੇ ਲੀਡਰਾਂ ਦੇ ਪਹੁੰਚਣ ਦੀ ਉਮੀਦ ਹੈ।