
Skip to content
ਅੰਮ੍ਰਿਤਸਰ: ਬਾਣੀ ਦੇ ਪੁੰਜ, ਨਿਮਰਤਾ ਅਤੇ ਸ਼ਰਧਾ ਦੇ ਪ੍ਰਤੀਕ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੂਰੀ ਪਰਕਰਮਾ ਵਿੱਚ ਸੰਗਤਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦੀਆਂ ਦਿਖਾਈ ਦਿੱਤੀਆਂ।ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰਦੁਆਰਾ ਰਾਮਸਰ ਸਾਹਿਬ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਅੱਜ ਦੇ ਦਿਨ ਨੂੰ ਸਮਰਪਿਤ ਥਾਂ-ਥਾਂ ’ਤੇ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ।Related