ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਬਸਤੀ ਸ਼ੇਖ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸ. ਮਨਜੀਤ ਸਿੰਘ ਟੀਟੂ ਜੀ ਨੇ ਆਪਣੇ ਸਾਥੀਆਂ ਸਮੇਤ ਬਸਤੀ ਸ਼ੇਖ ਮੁਹੱਲੇ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚ ਕੇ ਹਾਜ਼ਰੀ ਲਵਾਈ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਦੌਰਾਨ ਬਸਤੀ ਸ਼ੇਖ ਦੇ ਵੱਖ-ਵੱਖ ਮੰਦਰਾਂ ਵਿੱਚ ਸ਼ਰਧਾਲੂਆਂ ਵੱਲੋਂ ਸੁੰਦਰ ਝਾਕੀਆਂ ਸਜਾਈਆਂ ਗਈਆਂ। ਛੋਟੇ-ਛੋਟੇ ਬੱਚੇ ਸ੍ਰੀ ਕ੍ਰਿਸ਼ਨ ਜੀ ਦਾ ਰੂਪ ਧਾਰਨ ਕਰਕੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਮੰਦਰਾਂ ਵਿੱਚ ਭਗਤੀਮਈ ਭਜਨਾਂ ਅਤੇ ਕੀਰਤਨ ਨਾਲ ਪੂਰਾ ਮਾਹੌਲ ਕ੍ਰਿਸ਼ਨ ਭਗਤੀ ਵਿੱਚ ਰੰਗਿਆ ਨਜ਼ਰ ਆਇਆ।

ਸ. ਮਨਜੀਤ ਸਿੰਘ ਟੀਟੂ ਜੀ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਵੈਲਕਮ ਪੰਜਾਬ ਦੀ ਪੂਰੀ ਟੀਮ ਨੇ ਵੀ ਸੰਗਤਾਂ ਨਾਲ ਮਿਲ ਕੇ ਭਜਨਾਂ ’ਤੇ ਨੱਚਦੇ ਹੋਏ ਜਨਮ ਅਸ਼ਟਮੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਭਗਤੀਮਈ ਮਾਹੌਲ ਦਾ ਆਨੰਦ ਮਾਣਿਆ।

ਇਸ ਮੌਕੇ ਸ. ਮਨਜੀਤ ਸਿੰਘ ਟੀਟੂ ਜੀ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਾਨੂੰ ਧਰਮ, ਸੱਚਾਈ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਬਸਤੀ ਸ਼ੇਖ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।

ਇਸ ਦੌਰਾਨ ਮੰਦਰਾਂ ਵਿੱਚ ਪਹੁੰਚੀ ਸੰਗਤ ਨੇ ਵੀ ਭਗਤੀ ਅਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ ਅਤੇ ‘ਜੈ ਸ੍ਰੀ ਕ੍ਰਿਸ਼ਨ’ ਦੇ ਜੈਕਾਰਿਆਂ ਨਾਲ ਬਸਤੀ ਸ਼ੇਖ ਗੂੰਜ ਉੱਠਿਆ।