
Skip to content

ਪੰਜਾਬ ਸਰਕਾਰ ਨੇ ਅੱਜ ਤੋਂ ਆਵਾਰਾ ਕੁੱਤਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਰਕਾਰ ਵੱਲੋਂ ਬੱਚਿਆਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਖ਼ਤਰਨਾਕ ਅਤੇ ਰੇਬੀਜ਼ ਪੀੜਤ ਆਵਾਰਾ ਕੁੱਤਿਆਂ ਨੂੰ ਖਤਮ ਕਰਨ (Euthanasia) ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਆਵਾਰਾ ਕੁੱਤਿਆਂ ਦੇ ਹਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਸੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਸੀ ਕਿ ਜਦੋਂ ਮਨੁੱਖੀ ਜਾਨ ਦੀ ਸੁਰੱਖਿਆ ਦਾ ਸਵਾਲ ਹੋਵੇ ਤਾਂ ਪਹਿਲ ਮਨੁੱਖਾਂ ਦੀ ਸੁਰੱਖਿਆ ਨੂੰ ਦਿੱਤੀ ਜਾਵੇ। ਕੋਰਟ ਨੇ ਇਹ ਵੀ ਕਿਹਾ ਕਿ ਰੇਬੀਜ਼ ਨਾਲ ਪੀੜਤ ਜਾਂ ਬਹੁਤ ਜ਼ਿਆਦਾ ਹਮਲਾਵਰ ਕੁੱਤਿਆਂ ਨੂੰ ਮਾਰਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ਜਾਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦਾ ਖ਼ਤਰਾ ਹੈ ਤਾਂ ਉਹ ਤੁਰੰਤ ਨਗਰ ਨਿਗਮ ਦੀ ਹੈਲਪਲਾਈਨ ਜਾਂ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ ਕਰਨ। ਇਸ ਮੁਹਿੰਮ ਨੂੰ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।
Related