ਫ਼ਿਰੋਜ਼ਪੁਰ,(ਜਤਿੰਦਰ ਪਿੰਕਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਪ੍ਰਸਤੀ ਹੇਠ ਅਤੇ ਪ੍ਰਿੰਸੀਪਲ ਰਾਜੇਸ਼ ਮਹਿਤਾ ਦੀ ਯੋਗ ਅਗਵਾਈ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜਪੁਰ ਸ਼ਹਿਰ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਵਿੱਚ ਜਾ ਕੇ ਕਿਤਾਬਾਂ ਪੜਨ ਲਈ ਉਤਸ਼ਾਹਿਤ ਕੀਤਾ ਗਿਆ। ਜਾਣਕਾਰੀ ਦਿੰਦਿਆ ਸਕੂਲ ਗਾਈਡੈਂਸ ਕੌਂਸਲਰ ਪ੍ਰਿਤਪਾਲ ਕੌਰ ਸਿੱਧੂ ਨੇ ਦੱਸਿਆ ਕਿ ਬੱਚਿਆਂ ਵਿਚ ਪੜਨ ਦੀ ਵਧੇਰੇ ਰੁਚੀ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਇਹ ਉਪਰਾਲੇ ਕੀਤੇ ਜਾ ਰਹੇ ਹਨ। ਕਿਉਂਕਿ ਕਿਤਾਬਾਂ ਹੀ ਸਾਡੀਆਂ ਸੱਚੀਆਂ ਦੋਸਤ ਹਨ।
ਇਸ ਮੌਕੇ ‘ਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਰਾਜੇਸ਼ ਮਹਿਤਾ ਨੇ ਕਿਹਾ ਕਿ ਕਿਤਾਬਾਂ ਸਾਨੂੰ ਜਿਉਣਾ ਸਿਖਾਉਂਦੀਆਂ ਹਨ। ਕਿਤਾਬਾਂ ਸਾਨੂੰ ਸਿਧਾਂਤ, ਸੇਧ ਅਤੇ ਤਜ਼ੁਰਬੇ ਵੰਡਦੀਆਂ ਹਨ। ਓਹਨਾ ਕਿਹਾ ਕਿ ਕਿਤਾਬ ਨਾਲ ਪਿਆਰ ਕਰਨ ਵਾਲੇ ਲੋਕ ਹੋਰਨਾਂ ਨਾਲੋਂ ਹਮੇਸ਼ਾਂ ਅੱਗੇ ਚੱਲਦੇ ਹਨ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਮਨਜੀਤ ਭੱਲਾ, ਅਧਿਆਪਕ ਵਿਜੇ ਕੁਮਾਰ, ਜਸਬੀਰ ਸਿੰਘ, ਮਧੂ ਬਾਲਾ, ਜਗਨਜੋਤ ਕੌਰ ਆਦਿ ਅਧਿਆਪਕਾਵਾਂ ਹਾਜ਼ਿਰ ਸਨ।