
Skip to content
ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪਹਿਲੀ ਅਤੇ ਚੌਥੀ ਸਟੇਟ ਮਾਰਸ਼ਲ ਆਰਟ ਤਰਨਤਾਰਨ ਵੱਲੋਂ ਟੋਂਗ-ਇਲ ਮੋ-ਡੋਅ ਅਤੇ ਹੈਪਕਿਡੋ ਚੈਂਪੀਅਨਸ਼ਿਪ ਮਿਤੀ 27-28 ਅਕਤੂਬਰ 2025 ਤੱਕ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਘਰਿਆਲਾ, ਤਰਨਤਾਰਨ ਵਿਖੇ ਕਰਵਾਈ ਗਈ ਸੀ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ 16 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਆਪਣਾ ਚੰਗਾ ਪ੍ਰਦਰਸ਼ਨ ਕਰਦੇ ਹੋਏ ਇਸ ਮੁਕਾਬਲੇ ਵਿੱਚ ਤਗਮੇ ਜਿੱਤੇ। ਜਿਨ੍ਹਾਂ ਵਿੱਚ ਸੋਨੇ ਦੇ ਤਿੰਨ, ਚਾਂਦੀ ਦੇ ਪੰਜ ਅਤੇ ਕਾਂਸੇ ਦੇ ਅੱਠ ਤਗਮੇ ਵਿਦਿਆਰਥੀਆਂ ਵੱਲੋਂ ਜਿੱਤੇ ਗਏ। ਇਸ ਚੰਗੇ ਨਤੀਜੇ ਪਿੱਛੇ ਉਹਨਾਂ ਦੀ ਲਗਨ ਅਤੇ ਮਾਰਸ਼ਲ ਆਰਟ ਕੋਚ ਸ. ਸੁਖਵੀਰ ਸਿੰਘ ਦੀ ਸਖ਼ਤ ਮਿਹਨਤ ਹੈ। ਅੱਜ ਵਿਦਿਆਰਥੀਆਂ ਦੇ ਸਕੂਲ ਆਉਣ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਦੇ ਚੇਅਰਮੈਨ ਸ. ਕੰਵਰਜੀਤ ਸਿੰਘ ਡਾਇਰੈਕਟਰ ਸ.ਪਰਵਿੰਦਰ ਸਿੰਘ ਵਾਇਸ ਚੇਅਰਮੈਨ ਸ. ਸ਼ਰਨਪ੍ਰੀਤ ਸਿੰਘ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਸੁਭਾਸ਼ ਸਿੰਘ ਅਤੇ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਵੱਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਜੀ ਵੱਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।Related