Skip to content
ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਈ 65 ਸਾਲਾ ਔਰਤ ਦੀ ਅਚਾਨਕ ਮੌਤ ਹੋ ਗਈ। ਗੁਰਦੁਆਰੇ ਦੇ ਅੰਦਰ ਜਾਂਦੇ ਸਮੇਂ ਉਹ ਅਚਾਨਕ ਹੇਠਾਂ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਮਹਿਲਾ ਦੇ ਪੈਰਾਂ ਅਤੇ ਹੱਥਾਂ ਦੀ ਮਾਲਿਸ਼ ਕੀਤੀ ਤਾਂ ਜੋ ਉਹ ਸਾਹ ਲੈ ਸਕੇ ਪਰ ਅਜਿਹਾ ਨਹੀਂ ਹੋ ਸਕਿਆ। ਪਰਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬੁੱਧਵਾਰ ਸਵੇਰੇ ਕਰੀਬ 11.46 ਵਜੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਸੀ। ਪਰਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਜੋ ਔਰਤ ਦਾ ਹੱਥ ਫੜ ਕੇ ਉਸ ਨੂੰ ਅੰਦਰ ਲਿਆ ਰਹੇ ਸਨ। ਜਦੋਂ ਉਹ ਦਰਸ਼ਨਾਂ ਲਈ ਜਾਣ ਲੱਗੀ ਤਾਂ ਅਚਾਨਕ ਹੇਠਾਂ ਡਿੱਗ ਗਈ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਔਰਤ ਦੀ ਜਾਂਚ ਕਰਨ ਵਾਲੇ ਡਾਕਟਰਾਂ ਮੁਤਾਬਕ ਔਰਤ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਹ ਵੀ ਖੁਲਾਸਾ ਹੋਇਆ ਹੈ ਕਿ ਉਹ ਇਕ ਕੇਸ ਵਿਚ ਬਰੀ ਹੋਣ ਦੀ ਖੁਸ਼ੀ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਸੰਗਰੂਰ ਦੀ ਰਹਿਣ ਵਾਲੀ ਸੀ। ਦੂਜੇ ਪਾਸੇ ਸੁਲਤਾਨਪੁਰ ਲੋਧੀ ਦੇ ਐਸਐਚਓ ਹਰਗੁਰਦੇਵ ਸਿੰਘ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
Post Views: 2,321
Related