ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਲੁਧਿਆਣਾ ਵਿੱਚ 1 ਨਵੰਬਰ ਨੂੰ ਹੋਈ ਖੁੱਲ੍ਹੀ ਬਹਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਉੱਪਰ ਬਾਲਾਸਰ ਨਹਿਰ ਤੇ ਟਰਾਂਸਪੋਰਟ ਕੰਪਨੀ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਉਤੇ ਲੀਗਲ ਨੋਟਿਸ ਭੇਜਿਆ ਗਿਆ।
