Skip to content
ਨਾਭਾ, 24 ਅਕਤੂਬਰ (ਅਮਨ ਗਰਗ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਂਦੀ 2 ਨਵੰਬਰ 2026 ਨੂੰ ਨਾਭਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਦੇ ਨਾਭਾ ਪਹੁੰਚਣ ’ਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਅਤੇ ਯਾਦਗਾਰੀ ਸਵਾਗਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਇਸ ਫੇਰੀ ਦੌਰਾਨ ਨਾਭਾ ਹਲਕੇ ਦੇ ਵਪਾਰੀ ਵਰਗ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਰਣਨੀਤੀ ਵੀ ਉਲੀਕੀ ਜਾਵੇਗੀ।
ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਸਵਾਗਤੀ ਤਿਆਰੀਆਂ ਨੂੰ ਲੈ ਕੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਨਾਭਾ ਵਿਖੇ ਵਪਾਰੀ ਵਰਗ ਨਾਲ ਹੋਣ ਵਾਲੀ ਇਹ ਮੀਟਿੰਗ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਅਹਿਮ ਸਾਬਤ ਹੋਵੇਗੀ।
Related