ਮੋਗਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੋਗਾ ਹਲਕੇ ਤੋਂ ਅਕਾਲੀ ਆਗੂ ਸ. ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ। ਸਮੁੱਚੇ ਅਕਾਲੀ ਦਲ ਵੱਲੋਂ ਸ.ਬਰਾੜ ਨੂੰ ਮੋਗਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਉੱਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਮੋਂਗਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਵਲੋਂ ਗੱਲ ਪੰਜਾਬ ਦੀ ਰੈਲੀ ਕੀਤੀ ਗਈ।  ਜਿਸ ਦੌਰਾਨ ਸਾਬਕਾ ਜਥੇਦਾਰ ਤੋਤਾ ਸਿੰਘ ਪੁੱਤਰ ਬਰਜਿੰਦਰ ਸਿੰਘ ਬਰਾੜ ਨੂੰ ਮੋਗਾ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ।

    ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਤਹਿਤ ਵੱਖ-ਵੱਖ ਹਲਕਿਆਂ ਵਿਚ ਮੀਟਿੰਗਾਂਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵਲੋਂ ਕਈ ਉਮੀਦਵਾਰ ਦਾ ਐਲਾਨ ਕੀਤਾ ਜਾ ਚੁਕਾ ਹੈ।