Skip to content
ਫ਼ਰੀਦਕੋਟ (ਵਿਪਨ ਮਿੱਤਲ) -ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਯੂਥ ਵਿੰਗ ਦੇ ਸੁਖਵੰਤ ਸਿੰਘ ਪੱਕਾ ਨੂੰ ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਇੰਚਾਰਜ਼ ਲਗਾਇਆ ਗਿਆ ਹੈ। ਸ.ਪੱਕਾ ਨੂੰ ਇਹ ਜ਼ਿੰਮੇਵਾਰੀ ਮਿਲਣ ਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਨ ਤੇ ਸੁਖਵੰਤ ਸਿੰਘ ਪੱਕਾ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸੋਸਦੀਆ, ਆਮ ਆਦਮੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸਪੀਕਰ ਵਿਧਾਨ ਸਭਾ ਪੰਜਾਬ ਸ.ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਲਕਾ ਜੈਤੋ ਦੇ ਵਿਧਾਇਕ ਅਮਲੋਕ ਸਿੰਘ, ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਤੇਜ ਸਿੰਘ ਖੋਸਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਪਾਰਟੀ ਵੱਲੋਂ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਪਾਰਟੀ ਦੇ ਸਾਰੇ ਆਗੂ ਸਾਹਿਬਾਨ ਦੀ ਅਗਵਾਈ ’ਚ ਆਪਣੇ ਨੌਜਵਾਨ ਸਾਥੀਆਂ ਨਾਲ ਮਿਲ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਸਖ਼ਤ ਮਿਹਨਤ ਕਰਨਗੇ। ਸੁਖਵੰਤ ਸਿੰਘ ਪੱਕਾ ਨੂੰ ਜ਼ਿਲਾ ਇੰਚਾਰਜ਼ ਯੂਥ ਲਗਾਉਣ ਤੇ ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ, ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਨੇ ਵਧਾਈ ਦਿੱਤੀ ਹੈ।
Related