Skip to content
ਫਗਵਾੜਾ, ਇੰਦਰਜੀਤ ਸ਼ਰਮਾ। ਹਲਕਾ ਫਗਵਾੜਾ ਦੇ ਪਿੰਡ ਮਸਤ ਨਗਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਨੇ ਸਮੂਹ ਪੰਚਾਇਤ ਮੈਂਬਰਾਂ ਅਤੇ ਸੈਂਕੜੇ ਸਮਰਥਕਾਂ ਸਮੇਤ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸੰਸਦ ਮੈਂਬਰ ਅਤੇ ਫਗਵਾੜਾ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਮਸਤ ਨਗਰ ਦੀ ਸਰਪੰਚ ਸਮੇਤ ਪੂਰੀ ਪੰਚਾਇਤ ਅਤੇ ਸੈਂਕੜੇ ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਸਾਫ਼-ਸੁਥਰਾ ਵਾਤਾਵਰਣ, ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਡਾ. ਚੱਬੇਵਾਲ ਨੇ ਕਿਹਾ ਕਿ ਸਰਪੰਚ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਤਜਰਬੇ ਅਤੇ ਸਹਿਯੋਗ ਨਾਲ ਪਿੰਡ ਮਸਤ ਨਗਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰੇਕ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਲੋਕ ਹਿੱਤ ਦੇ ਕੰਮ ਕੀਤੇ ਜਾਣਗੇ।
ਉਨ੍ਹਾਂ ਨਵੇਂ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਿੰਡ ਦੀ ਤਰੱਕੀ, ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਇਲਾਕੇ ਦਾ ਵਿਕਾਸ ਕਰਨਾ ਹੋਣਾ ਚਾਹੀਦਾ ਹੈ।
ਫੋਟੋ ਕੈਪਸ਼ਨ: ਪਿੰਡ ਮਸਤ ਨਗਰ ਦੀ ਸਰਪੰਚ ਸੁਖਵਿੰਦਰ ਕੌਰ ਸਮੇਤ ਪੰਚਾਇਤ ਮੈਂਬਰਾਂ ਅਤੇ ਹੋਰ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ।
Related