Skip to content
Screenshot
ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਹੁਣ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਦੀ ਸਿਹਤ ਨੂੰ ਤਰਜੀਹ ਦੇਣੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਸਮੇਤ ਕਈ ਇਲਾਕਿਆਂ ਦੇ ਪ੍ਰਾਈਵੇਟ ਸਕੂਲਾਂ ਵੱਲੋਂ 22 ਮਈ ਤੋਂ ਔਨਲਾਈਨ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।
ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਤੇਜ਼ ਗਰਮੀ ਅਤੇ ਲੂ ਦੇ ਮੱਦੇਨਜ਼ਰ ਬੱਚਿਆਂ ਨੂੰ ਘਰੋਂ ਹੀ ਪੜ੍ਹਾਈ ਕਰਵਾਈ ਜਾਵੇਗੀ। ਇਸਦੇ ਨਾਲ ਹੀ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਜਲੰਧਰ ਦੇ ਪ੍ਰਸਿੱਧ Guru Amar Dass Public School ਨੇ ਵੀ ਇਹ ਫੈਸਲਾ ਲੈਂਦੇ ਹੋਏ ਵਿਦਿਆਰਥੀਆਂ ਲਈ ਔਨਲਾਈਨ ਕਲਾਸਾਂ ਲਗਾਉਣ ਦੀ ਜਾਣਕਾਰੀ ਦਿੱਤੀ ਹੈ।
ਹਾਲਾਂਕਿ, ਇਸ ਵੇਲੇ ਸਰਕਾਰੀ ਸਕੂਲਾਂ ਵੱਲੋਂ ਇਸ ਤਰ੍ਹਾਂ ਦਾ ਕੋਈ ਅਧਿਕਾਰਿਕ ਫੈਸਲਾ ਨਹੀਂ ਲਿਆ ਗਿਆ। ਪਰ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਮਾਪਿਆਂ ਅਤੇ ਅਧਿਆਪਕਾਂ ਵਿੱਚ ਚਿੰਤਾ ਵੱਧਦੀ ਜਾ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ, ਜਿਸ ਕਾਰਨ ਹੋਰ ਸਕੂਲ ਵੀ ਜਲਦ ਇਹੋ ਜਿਹਾ ਫੈਸਲਾ ਲੈ ਸਕਦੇ ਹਨ।
Related