Skip to content
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮ ਮੁਤਾਬਕ ਸ਼ੈਲਟਰ ਹੋਮਜ਼ ਵਿੱਚ ਭੇਜੇ ਗਏ ਕੁੱਤਿਆਂ ਨੂੰ ਛੱਡ ਦਿੱਤਾ ਜਾਵੇਗਾ।
ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਅਣਮਿੱਥੇ ਸਮੇਂ ਲਈ ਰੱਖਣ ਦੇ ਨਿਰਦੇਸ਼ ‘ਤੇ ਰੋਕ ਲਗਾ ਦਿੱਤੀ ਗਈ ਹੈ। ਜਨਤਕ ਥਾਵਾਂ ਉਤੇ ਕੁੱਤਿਆਂ ਨੂੰ ਖਾਣਾ ਖੁਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਆਵਾਰਾ ਕੁੱਤਿਆਂ ਲਈ ਵੱਖਰੇ ਫੀਡਿੰਗ ਏਰੀਆ ਬਣਾਏ ਜਾਣਗੇ।
ਸੁਪਰੀਮ ਕੋਰਟ ਨੇ ਕਿਹਾ ਕਿ ਬਿਮਾਰ ਅਤੇ ਵੱਢਣ ਵਾਲੇ ਕੁੱਤਿਆਂ ਨੂੰ ਨਹੀਂ ਛੱਡਿਆ ਜਾਵੇਗਾ। ਇਸ ਦੇ ਨਾਲ ਹੀ ਜਨਤਕ ਤੌਰ ‘ਤੇ ਕੁੱਤਿਆਂ ਨੂੰ ਖਾਣਾ ਖੁਆਉਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸਾਰੇ ਰਾਜਾਂ ਨੂੰ ਆਦੇਸ਼ ਜਾਰੀ ਕੀਤੇ ਹਨ।
ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ 11 ਅਗਸਤ ਨੂੰ ਕਈ ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਵਿਚ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਦੇ ਅਧਿਕਾਰੀਆਂ ਨੂੰ ਸਾਰੇ ਖੇਤਰਾਂ ਤੋਂ “ਜਲਦੀ ਤੋਂ ਜਲਦੀ” ਆਵਾਰਾ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਨੂੰ ‘ਸ਼ੈਲਟਰ ਹੋਮ’ ਵਿੱਚ ਭੇਜਣ ਦਾ ਆਦੇਸ਼ ਸ਼ਾਮਲ ਸੀ। ਹਾਲਾਂਕਿ, ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਡੌਗ ਪ੍ਰੇਮੀਆਂ ਦੇ ਸਮੂਹਾਂ ਨੇ ਇਸ ਦਾ ਵਿਰੋਧ ਕੀਤਾ। ਇਸ ਫੈਸਲੇ ਵਿਰੁੱਧ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। 14 ਅਗਸਤ ਨੂੰ ਡੌਗ ਪ੍ਰੇਮੀਆਂ ਦੁਆਰਾ ਦਾਇਰ ਪਟੀਸ਼ਨਾਂ ਉਤੇ ਸੁਣਵਾਈ ਕਰਨ ਤੋਂ ਬਾਅਦ, ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨਵੀ ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Related