ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਨੂੰ ਬਰਕਰਾਰ ਰੱਖਿਆ ਹੈ। ਖਹਿਰਾ ਦੀ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਗਈ ਸੀ। ਖਹਿਰਾ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ।
ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮ ਖਿਲਾਫ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਜਿਸ ਨੂੰ ਕਿ ਰੱਦ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਖਹਿਰਾ ਨੂੰ 2015 ਦੇ ਇਕ ਪੁਰਾਣੇ ਡਰੱਗ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਵਿਚ ਡੀਆਈਜੀ ਦੀ ਅਗਵਾਈ ਵਿਚ ਬਣੀ SIT ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ। ਉਹ 28 ਸਤੰਬਰ 2023 ਤੋਂ ਜੇਲ੍ਹ ਵਿਚ ਬੰਦ ਸਨ। ਇਸ ਮਾਮਲੇ ਵਿਚ ਹਾਈਕੋਰਟ ਨੇ 4 ਜਨਵਰੀ 2024 ਨੂੰ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ।