Skip to content
ਜਲੰਧਰ(ਵਿੱਕੀ ਸੂਰੀ ):- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਪਣੀ ਪਤਨੀ ਸੁਨੀਤਾ ਰਿੰਕੂ ਸਮੇਤ ਮਾਤਾ ਚਿੰਤਪੁਰਨੀ ਧਾਮ ਵਿਖੇ ਨਤਮਸਤਕ ਹੋ ਕੇ ਮਾਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਉਹ ਇੱਥੇ ਅਕਸਰ ਆਉਂਦੇ ਹਨ ਅਤੇ ਇੱਥੇ ਆ ਕੇ ਉਹ ਬੇਹੱਦ ਖੁਸ਼ ਅਤੇ ਆਰਾਮ ਮਹਿਸੂਸ ਕਰਦੇ ਹਨ।
ਉਨ੍ਹਾਂ ਜਲੰਧਰ ਵਾਸੀਆਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਮਾਤਾ ਰਾਣੀ ਅੱਗੇ ਅਰਦਾਸ ਵੀ ਕੀਤੀ। ਮਾਤਾ ਚਿੰਤਪੁਰਨੀ ਦੇ ਦਰਬਾਰ ਵਿੱਚ ਸੱਚੇ ਮਨ ਨਾਲ ਕੀਤੀ ਹਰ ਅਰਦਾਸ ਪੂਰੀ ਹੁੰਦੀ ਹੈ ਅਤੇ ਲੋਕ ਸ਼ੁਰੂ ਤੋਂ ਹੀ ਮਾਤਾ ਦੇ ਦਰਸ਼ਨਾਂ ਲਈ ਇੱਥੇ ਆਉਂਦੇ ਰਹੇ ਹਨ।
Related