
Skip to content

ਪਣਜੀ (ਅਰਸ਼ਦੀਪ ਸਿੰਘ ਕਾਲੜਾ) : ਬੰਬੇ ਹਾਈ ਕੋਰਟ ਨੇ ਤਹਿਲਕਾ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 2013 ਵਿੱਚ ਇਕ ਮਹਿਲਾ ਸਹਿਕਰਮੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਗੋਆ ਦੀ ਸੈਸ਼ਨ ਅਦਾਲਤ ਵੱਲੋਂ ਪੰਜ ਸਾਲ ਪਹਿਲਾਂ ਸੁਣਾਇਆ ਗਿਆ ਬਰੀ ਕਰਨ ਦਾ ਫ਼ੈਸਲਾ ਵੀ ਰੱਦ ਕਰ ਦਿੱਤਾ।
ਬੰਬੇ ਹਾਈ ਕੋਰਟ ਦੇ ਗੋਆ ਬੈਂਚ ਦੇ ਜਸਟਿਸ ਨੀਲਾ ਗੋਖਲੇ ਅਤੇ ਜਸਟਿਸ ਅਮਿਤ ਜਾਮਸੰਡੇਕਰ ਨੇ ਪਹਿਲਾਂ ਤਰੁਣ ਤੇਜਪਾਲ ਨੂੰ ਦੋ ਹਫ਼ਤਿਆਂ ਦੇ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਦੀ ਬੇਨਤੀ ‘ਤੇ ਅਦਾਲਤ ਨੇ ਇਹ ਮਿਆਦ ਵਧਾ ਕੇ ਚਾਰ ਹਫ਼ਤੇ ਕਰ ਦਿੱਤੀ।
ਫ਼ੈਸਲੇ ਤੋਂ ਬਾਅਦ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਤਰੁਣ ਤੇਜਪਾਲ ਨੇ ਕਿਹਾ ਕਿ ਉਹ ਬੰਬੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ।

Related