
Skip to content

ਜਤਿੰਦਰ ਪਿੰਕਲ, ਫਿਰੋਜ਼ਪੁਰ: ਟੈਕਨੀਕਲ ਸਰਵਿਸਜ਼ ਯੂਨੀਅਨ (ਟੀ.ਐੱਸ.ਯੂ.) ਸਬ-ਡਵੀਜ਼ਨ ਸ਼ੇਰਖਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।
ਰੈਲੀ ਦੌਰਾਨ ਮੁਲਾਜ਼ਮਾਂ ਨੇ 18 ਫ਼ੀਸਦੀ ਡੀ.ਏ. ਦੇਣ ਅਤੇ 17/07/2020 ਵਾਲਾ ਪੱਤਰ ਵਾਪਸ ਲੈਣ ਦੀ ਮੰਗ ਰੱਖੀ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਪ੍ਰਤੀ ਰੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਡਿਵੀਜ਼ਨ ਪ੍ਰਧਾਨ ਜਗਸੀਰ ਸਿੰਘ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਗੇਟ ਰੈਲੀ ਸਬ-ਡਵੀਜ਼ਨ ਪ੍ਰਧਾਨ ਜੱਜ ਸਿੰਘ ਸੈਦਾਂ ਵਾਲਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਗੁਰਪ੍ਰੀਤ ਸਿੰਘ, ਰਾਜੇਸ਼, ਗੁਰਮੀਤ ਸਿੰਘ, ਪਾਲਾ ਸਿੰਘ, ਗੁਰਜੀਤ ਸਿੰਘ, ਸੰਦੀਪ ਸਿੰਘ, ਪ੍ਰਗਟ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਹੋਰ ਮੁਲਾਜ਼ਮਾਂ ਨੇ ਰੈਲੀ ਨੂੰ ਸੰਬੋਧਨ ਕੀਤਾ।
ਰੈਲੀ ਵਿੱਚ ਟੀ.ਐੱਸ.ਯੂ. ਸਬ-ਡਵੀਜ਼ਨ ਸ਼ੇਰਖਾਂ ਦੇ ਵੱਡੀ ਗਿਣਤੀ ਮੈਂਬਰ ਅਤੇ ਮੁਲਾਜ਼ਮ ਹਾਜ਼ਰ ਰਹੇ।
Related