Skip to content
ਯੂਪੀ ਦੇ ਗੋਂਡਾ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦੇ 4 ਤੋਂ 5 ਡੱਬੇ ਪਟੜੀ ਤੋਂ ਉਤਰ ਗਏ ਹਨ। ਇਹ ਟਰੇਨ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਸੀ। ਹਾਦਸੇ ਵਿਚ 4 ਲੋਕਾਂ ਦੀ ਮੌਤ ਦੀ ਖਬਰ ਆ ਰਹੀ ਹੈ।ਟਰੇਨ ਨੰਬਰ 15904 ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਝਲਾਹੀ ਸਟੇਸ਼ਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਰੇਲਵੇ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਰਾਹਤ ਸਮੱਗਰੀ ਲੈ ਕੇ ਮੌਕੇ ‘ਤੇ ਪਹੁੰਚਣ ਦੇ ਹੁਕਮ ਦਿੱਤੇ ਹਨ। ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ।
Post Views: 2,213
Related