Skip to content
ਜਲੰਧਰ (ਵਿੱਕੀ ਸੂਰੀ): ਜਲੰਧਰ ਵਿੱਚ ਮੰਗਲਵਾਰ ਰਾਤ ਕਰੀਬ 12 ਵਜੇ ਪਠਾਨਕੋਟ ਚੌਕ ਨੇੜੇ ਇੱਕ ਬੋਲੈਰੋ (ਮਿੰਨੀ ਟਰੱਕ) ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਬੋਲੈਰੋ ਚਾਲਕ ਅਤੇ ਕੰਡਕਟਰ ਫਸ ਗਏ ਅਤੇ ਕਰੀਬ ਅੱਧਾ ਘੰਟਾ ਅੰਦਰ ਹੀ ਤੜਫਦੇ ਰਹੇ। ਮੌਕੇ ‘ਤੇ ਇਕੱਠੇ ਹੋਏ 20 ਤੋਂ ਵੱਧ ਰਾਹਗੀਰਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਬੋਲੈਰੋ ‘ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।
ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਦੋਵੇਂ ਵਾਹਨ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ। ਜਦੋਂ ਟਰੱਕ ਪਠਾਨਕੋਟ ਚੌਕ ਤੋਂ ਅੰਮ੍ਰਿਤਸਰ ਜਾਣ ਲਈ ਮੋੜਨ ਲੱਗਾ ਤਾਂ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਬੋਲੈਰੋ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਡਰਾਈਵਰ ਅਤੇ ਕੰਡਕਟਰ ਅੰਦਰ ਹੀ ਫਸ ਗਏ।
ਦੱਸ ਦੇਈਏ ਕਿ ਰਾਹਗੀਰਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ‘ਚ ਜ਼ਖਮੀ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਥਾਣਾ-8 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
Post Views: 2,222
Related