ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਟਰੈਕਟਰ ਵਿਚਕਾਰ ਹੋਈ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਸਮੇਲੀ ਬਲਾਕ ਦਫ਼ਤਰ ਨੇੜੇ ਵਾਪਰਿਆ ਜਦੋਂ ਕਾਰ ਸਵਾਰ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਪੀੜਤਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਟਿਹਾਰ ਦੇ ਪੁਲਿਸ ਸੁਪਰਡੈਂਟ (ਐਸਪੀ) ਵੈਭਵ ਸ਼ਰਮਾ ਨੇ ਦੱਸਿਆ, “ਸਮੇਲੀ ਬਲਾਕ ਦਫ਼ਤਰ ਨੇੜੇ ਰਾਸ਼ਟਰੀ ਰਾਜਮਾਰਗ-31 ‘ਤੇ ਇੱਕ ਐਸਯੂਵੀ ਅਤੇ ਉਲਟ ਦਿਸ਼ਾ ਤੋਂ ਆ ਰਹੇ ਟਰੈਕਟਰ ਵਿਚਕਾਰ ਹੋਈ ਟੱਕਰ ਵਿੱਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ।” ਉਨ੍ਹਾਂ ਕਿਹਾ ਕਿ ਮਰਨ ਵਾਲੇ ਸਾਰੇ ਆਦਮੀ ਸਨ। ਸ਼ਰਮਾ ਨੇ ਕਿਹਾ ਕਿ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੇ ਪੀੜਤਾਂ ਨੂੰ ਨੇੜਲੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ 8 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਸੁਪਰਡੈਂਟ ਨੇ ਕਿਹਾ ਕਿ ਸਥਾਨਕ ਲੋਕਾਂ ਦੇ ਅਨੁਸਾਰ, ਇਹ ਸਾਰੇ ਸੁਪੌਲ ਦੇ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਇਹ ਸਾਰੇ ਇੱਕ SUV ਵਿੱਚ ਯਾਤਰਾ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।