ਆਂਧਰਾ ਪ੍ਰਦੇਸ਼ ਦੇ ਨੇਲੋਰ ‘ਚ ਅੱਜ ਇਕ ਟਰੱਕ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਘਟਨਾ ਮੁਸੁਨੁਰੂ ਟੋਲ ਪਲਾਜ਼ਾ ‘ਤੇ ਵਾਪਰੀ। ਇਸ ਘਟਨਾ ‘ਚ ਕਰੀਬ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ 15 ਲੋਕ ਗੰਭੀਰ ਜ਼ਖ਼ਮੀ ਹੋ ਗਏ।

ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਕਵਾਲੀ ਵੈਂਕਟਾਰਮਨ ਨੇ ਕਿਹਾ ਕਿ ਨੇਲੋਰ ਜ਼ਿਲ੍ਹੇ ਦੇ ਮੁਸੁਨੁਰੂ ਟੋਲ ਪਲਾਜ਼ਾ ‘ਤੇ ਇਕ ਟਰੱਕ ਅਤੇ ਬੱਸ ਵਿਚਾਲੇ ਹੋਈ ਟੱਕਰ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ।ਫਿਲਹਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।