Skip to content
ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਵਿਪਨ ਮਿੱਤਲ):- ਮਿਸ਼ਨ ਸਹਿਯੋਗੀਆਂ ਵੱਲੋਂ ਕੀਤੇ ਆਰਥਿਕ ਸਹਿਯੋਗ ਨਾਲ ਡਾ. ਅੰਬੇਡਕਰ ਪਾਰਕ ਸੁੰਦਰੀਕਰਨ ਦਾ ਆਖਰੀ ਪੜਾਅ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਚੱਕ ਬੀੜ ਸਰਕਾਰ ਦੇ ਜੱਦੀ ਸਮੂਹ ਬਾਵਾ ਪਰਿਵਾਰ ਵੱਲੋਂ ਦਾਨ ਕੀਤੀ ਜਮੀਨ ਉਪਰ ਡਾ. ਅੰਬੇਡਕਰ ਪਾਰਕ ਬਣਿਆ ਹੋਇਆ ਹੈ। ਪਿਛਲੇ ਲੰਮੇ ਸਮੇਂ ਤੋਂ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ. ਜੋਰਾ ਸਿੰਘ ਦੀ ਟੀਮ ਵੱਲੋਂ ਇਸ ਪਾਰਕ ਦੀ ਦੇਖ ਰੇਖ ਦਾ ਕੰਮ ਕੀਤਾ ਜਾ ਰਿਹਾ ਹੈ। ਪਾਰਕ ਦੀ ਦਿੱਖ ਨੂੰ ਹੋਰ ਸੁਧਾਰਨ ਲਈ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਟੀਮ ਮਿਸ਼ਨ ਵੱਲੋਂ ਪਾਰਕ ਦੇ ਸੁੰਦਰੀਕਰਨ ਦਾਕਾਰਜ ਸ਼ੁਰੂ ਕੀਤਾ ਹੋਇਆ ਹੈ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਮਿਸ਼ਨ ਸਹਿਯੋਗੀਆਂ ਵੱਲੋਂ ਕਰੀਬ ਪੌਣੇ ਦੋ ਲੱਖ ਰੁਪਏ ਦੀ ਆਰਥਿਕ ਸਹਾਇਤਾ ਮਿਸ਼ਨ ਨੂੰ ਭੇਂਟ ਕੀਤੀ ਗਈ ਹੈ। ਮਿਸ਼ਨ ਵੱਲੋਂ ਇਹਨਾਂ ਸਾਰੇ ਸਹਿਯੋਗੀਆਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਮਿਸ਼ਨ ਵੱਲੋਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਮੀਟਿੰਗ ਅੱਜ 24 ਅਗਸਤ ਐਤਵਾਰ ਨੂੰ ਬਾਅਦ ਦੁਪਹਿਰ 3:00 ਵਜੇ ਸਥਾਨਕ ਸਿਟੀ ਹੋਟਲ ਵਿਖੇ ਆਯੋਜਿਤ ਕੀਤੀ ਜਾਵੇਗੀ। ਪ੍ਰਧਾਨ ਢੋਸੀਵਾਲ ਨੇ ਪਾਰਕ ਸੁੰਦਰੀਕਰਨ ਵਿੱਚ ਆਰਥਿਕ ਅਤੇ ਹੋਰ ਕਿਸੇ ਵੀ ਕਿਸਮ ਦਾ ਸਹਿਯੋਗ ਦੇਣ ਵਾਲੇ ਸੱਜਣਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸਨਿਮਰ ਬੇਨਤੀ ਕੀਤੀ ਜਾਂਦੀ ਹੈ।
Related