Skip to content
ਜਲੰਧਰ ( ਪਰਮਜੀਤ ਸਿੰਘ ਨੈਨਾ) ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਸ਼ਰਧਾ ਦੇ ਸਮੁੰਦਰ ਵਿਚ ਲੱਖਾਂ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾ ਕੇ ਗੁਰੂ ਦੀਆਂ ਖੁਸ਼ੀਆਂ ਦੇ ਪਾਤਰ ਬਣੇ ਅਤੇ ਗੁਰੂ ਘਰ ਦੀ ਅਸੀਸ ਪ੍ਰਾਪਤ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਜੀ ਅਤੇ ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਲੱਖਾਂ ਦੀ ਗਿਣਤੀ ਵਿੱਚ ਸ਼ਾਮਲ ਹੋ ਕੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿਤੇ। ਹਰ ਦੀਵਾਨ ਵਿੱਚ ਆਸ ਤੋਂ ਕਈ ਗੁਣਾਂ ਵੱਧ ਸੰਗਤਾਂ ਨੇ ਹਾਜ਼ਰੀ ਭਰੀ। ਬਸਤੀਆਤ ਇਲਾਕੇ ਦੀ ਹਰ ਗਲੀ ਵਿਚੋਂ ਸੰਗਤਾਂ ਦੀ ਆਵਾਜਾਈ ਚਲ ਰਹੀ ਸੀ। ਸਤਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਸਾਰੇ ਪ੍ਰੋਗਰਾਮ ਪੂਰੀਆਂ ਰੌਣਕਾਂ ਸਹਿਤ ਸੰਪੂਰਨ ਹੋਏ। ਅੱਜ ਦੇ ਆਖਰੀ ਦੀਵਾਨ ਕੀਰਤਨ ਦਰਬਾਰ ਦੇ ਰੂਪ ਵਿਚ ਮੁਕੰਮਲ ਹੋਏ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ, ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ, ਭਾਈ ਬਲਬੀਰ ਸਿੰਘ ਜੀ ਚੰਡੀਗੜ੍ਹ ਵਾਲੇ ਅਤੇ ਭਾਈ ਗੁਰਭੇਜ ਸਿੰਘ ਪਾਰਸ ਦੇ ਜੱਥਿਆਂ ਨੇ ਅੰਮ੍ਰਿਤਮਈ ਕੀਰਤਨ ਦੀ ਵਰਖਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅੱਜ ਦੇ ਕੀਰਤਨ ਦਰਬਾਰ ਦੀ ਸੇਵਾ ਸ੍ਰ ਦਵਿੰਦਰ ਸਿੰਘ ਰਹੇਜਾ (ਅਮਰ ਕੋਚ) ਦੇ ਪ੍ਰਵਾਰ ਵਲੋਂ ਹੋਈ। ਅੱਜ ਦੇ ਕੀਰਤਨ ਦਰਬਾਰ ਵਿੱਚ ਜਲੰਧਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ, ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਨੇਤਾ ਅਤੇ ਸਾਬਕਾ ਐਮਐਲਏ ਸ੍ਰ ਗੁਰਪ੍ਰਤਾਪ ਸਿੰਘ ਵਡਾਲਾ, ਕੌਂਸਲਰ ਮਨਜੀਤ ਸਿੰਘ ਟੀਟੂ, ਕੌਂਸਲਰ ਸ਼ੈਰੀ ਚੱਢਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਵੀ ਗੁਰੂ ਅਸਥਾਨ ਤੇ ਨਤਮਸਤਕ ਹੋਈਆਂ ਅਤੇ ਸੰਗਤ ਨੂੰ ਵਧਾਈ ਦਿਤੀ।
ਗੁਰਦੁਆਰਾ ਸਾਹਿਬ ਵਲੋਂ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਟੇਜ ਦੀ ਸੇਵਾ ਜਨਰਲ ਸਕੱਤਰ ਗਿਆਨੀ ਗੁਰਮੀਤ ਸਿੰਘ ਅਤੇ ਸਕੱਤਰ ਇੰਦਰਪਾਲ ਸਿੰਘ ਨੇ ਸਾਂਝੇ ਤੌਰ ਤੇ ਨਿਭਾਈ। ਅਖੀਰ ਵਿਚ ਪ੍ਰਧਾਨ ਸ੍ਰ ਗੁਰਕਿਰਪਾਲ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸਤਿੰਦਰਪਾਲ ਸਿੰਘ ਛਾਬੜਾ ਐਡਵੋਕੇਟ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਾਨਿ ਕੋਟਿ ਸ਼ੁਕਰਾਨਾ ਕੀਤਾ ਅਤੇ ਨਾਲ ਹੀ ਸਮੂਹ ਸੇਵਾਦਾਰਾਂ ਅਤੇ ਸਭਾ ਸੁਸਾਇਟੀਆਂ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਸਾਰੇ ਪ੍ਰੋਗਰਾਮਾਂ ਵਿੱਚ ਅਣਥੱਕ ਮਿਹਨਤ ਅਤੇ ਸੇਵਾ ਕਰਕੇ ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ। ਅੱਜ ਦੇ ਕੀਰਤਨ ਦਰਬਾਰ ਵਿੱਚ ਹੋਰਨਾਂ ਤੋਂ ਇਲਾਵਾ ਬੇਅੰਤ ਸਿੰਘ ਸਰਹੱਦੀ, ਪ੍ਰਧਾਨ ਗੁਰਕ੍ਰਿਪਾਲ ਸਿੰਘ, ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਸ੍ਰ ਅਮਰੀਕ ਸਿੰਘ, ਕੁਲਵੰਤਬੀਰ ਸਿੰਘ, ਦਵਿੰਦਰ ਸਿੰਘ ਰਹੇਜਾ, ਸਤਿੰਦਰਪਾਲ ਸਿੰਘ ਛਾਬੜਾ, ਇੰਦਰਪਾਲ ਸਿੰਘ ਸਕੱਤਰ, ਬਲਵਿੰਦਰ ਸਿੰਘ ਹੇਅਰ, ਚਰਨਜੀਤ ਸਿੰਘ ਲੱਕੀ ਮਾਰਬਲ, ਚਰਨਜੀਤ ਸਿੰਘ ਸਰਾਫ, ਬਲਵਿੰਦਰ ਸਿੰਘ ਸਰਾਫ, ਇੰਦਰਪਾਲ ਸਿੰਘ ਅਰੋੜਾ, ਜਗਜੀਤ ਸਿੰਘ ਖਜਾਨਚੀ, ਪਰਮਜੀਤ ਸਿੰਘ ਨੈਨਾ, ਅਮਰਜੀਤ ਸਿੰਘ ਭਾਟੀਆ, ਹਰਪਾਲ ਸਿੰਘ ਚੱਢਾ, ਅਕਾਲੀ ਰਛਪਾਲ ਸਿੰਘ, ਸੁਖਵਿੰਦਰ ਸਿੰਘ ਟੋਨੀ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਅਮਨਦੀਪ ਸਿੰਘ ਭੋਲਾ ਛਾਬੜਾ, ਤਰਲੋਚਨ ਸਿੰਘ ਭਾਟੀਆ, ਪਰਮਿੰਦਰ ਸਿੰਘ ਡਿੰਪੀ, ਸਤਪਾਲ ਸਿੰਘ ਸਿਦਕੀ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸਿਡਾਨਾ, ਅੰਮ੍ਰਿਤ ਕੰਪਿਊਟਰ, ਡਾਕਟਰ ਹਰਜੀਤ ਸਿੰਘ ਭਾਟੀਆ, ਹਰਸਿਮਰਨਜੀਤ ਸਿੰਘ ਮੱਕੜ, ਆਦਿ ਪਤਵੰਤੇ ਹਾਜਰ ਸਨ।
Related