ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਫੌਕਸ ਨਿਊਜ਼ ਮੁਤਾਬਕ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੂੰ 277 ਇਲੈਕਟੋਰਲ ਵੋਟਾਂ ਮਿਲੀਆਂ ਹਨ ਜਦਕਿ ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ ਬਹੁਮਤ ਤੋਂ ਪਿੱਛੇ ਰਹਿ ਗਈ।

    ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤਣ ਲਈ 270 ਇਲੈਕਟੋਰਲ ਵੋਟਾਂ ਦੀ ਲੋੜ ਹੁੰਦੀ ਹੈ। ਏਐਫਪੀ ਮੁਤਾਬਕ ਜਿੱਤ ਤੋਂ ਬਾਅਦ ਟਰੰਪ ਨੇ ਕਿਹਾ ਕਿ ਰਾਸ਼ਟਰਪਤੀ ਚੋਣ ਨਾਲ ‘ਇਤਿਹਾਸ’ ਰਚਿਆ ਗਿਆ।

    ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਟੋਨੀ ਅਲਬਾਨੀਜ਼ ਨੇ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ ਕੋ-ਚੇਅਰ ਸੇਡਰਿਕ ਰਿਚਮੰਡ ਨੇ ਕਿਹਾ ਕਿ ਕਮਲਾ ਹੈਰਿਸ ਅੱਜ ਰਾਤ ਅਮਰੀਕਾ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਿਤ ਨਹੀਂ ਕਰੇਗੀ ਪਰ ਕੱਲ੍ਹ ਬੋਲਣ ਦੀ ਉਮੀਦ ਹੈ।