ਪੰਜਾਬ ਵਿਚ ਠੰਡ ਦੇ ਨਾਲ-ਨਾਲ ਧੁੰਦ ਦਾ ਕਹਿਰ ਵੀ ਜਾਰੀ ਹੈ। ਸਵੇਰ ਦੇ ਸਮੇਂ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵੱਧ ਰਹੇ ਹਨ। ਪਟਿਆਲਾ ਵਿਖੇ ਅੱਜ ਤੜਕਸਾਰ ਹੀ ਵੱਡਾ ਸੜਕ ਹਾਦਸਾ ਵਾਪਰ ਗਿਆ। ਇਥੇ ਪਟਿਆਲਾ ਦੇ ਧਰੇਰੀ ਜੱਟਨ ਟੋਲ ਪਲਾਟਾ ‘ਤੇ ਟਰੱਕ ਸਣੇ 3 ਗੱਡੀਆਂ ਦੀ ਭਿਆਨਕ ਟੱਕਰ ਹੋ ਗਈ। ਗਨੀਮਤ ਰਹੀ ਕਿ ਹਾਦਸੇ ਵਿਚ ਕਿਸੇ ਨੂੰ ਗੰਭੀਰ ਸੱਟ ਨਹੀਂ ਵੱਜੀ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਤੇ ਲੋਕਾਂ ਨੂੰ ਵਾਹਨਾਂ ਨੂੰ ਧਿਆਨ ਨਾਲ ਚਲਾਉਣ ਦੀ ਸਲਾਹ ਦਿੱਤੀ ਗਈ ਹੈ। IMD ਮੁਤਾਬਕ ਬੀਤੇ 24 ਘੰਟਿਆਂ ਵਿਚ ਪੰਜਾਬ ਵਿਚ ਠੰਡ ਵਧੀ ਹੈ। ਪਾਰ 4 ਡਿਗਰੀ ਤੱਕ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿਚ ਵੀ ਧੁੰਦ ਵਧਣ ਦੇ ਆਸਾਰ ਬਣੇ ਹੋਏ ਹਨ।
ਅੰਕੜਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਸੂਬੇ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਇਥੋਂ ਦਾ ਘੱਟੋ-ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ ਜੋ ਬੀਤੇ ਦਿਨ ਤੋਂ 1.8 ਤੇ ਸਾਧਾਰਨ ਤੋਂ 1.2 ਡਿਗਰੀ ਘੱਟ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਧੁੰਦ ਵਧੇਗੀ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਵਾਹਨਾਂ ਨੂੰ ਹੌਲੀ ਤੇ ਸਾਵਧਾਨੀ ਨਾਲ ਚਲਾਉਣ ਤਾਂ ਜੋ ਹਾਦਸਾ ਹੋਣ ਤੋਂ ਬਚਿਆ ਜਾ ਸਕੇ।