Skip to content
ਅਮਰੀਕੀ ਨਿਆਂ ਮੰਤਰਾਲੇ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਰੁਧ ਅਪਰਾਧਕ ਜਾਂਚ ’ਚ ਸ਼ਾਮਲ ਘੱਟੋ-ਘੱਟ 12 ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿਤਾ ਹੈ। ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਵਿਸ਼ੇਸ਼ ਵਕੀਲ ਜੈਕ ਸਮਿਥ ਦੀ ਟੀਮ ’ਚ ਕੰਮ ਕਰਨ ਵਾਲੇ ਵਕੀਲਾਂ ਨੂੰ ਨਿਸ਼ਾਨਾ ਬਣਾ ਕੇ ਅਚਾਨਕ ਕੀਤੀ ਗਈ ਇਹ ਕਾਰਵਾਈ ਨਿਆਂ ਮੰਤਰਾਲੇ ਦੇ ਅੰਦਰ ਗੜਬੜੀ ਦਾ ਤਾਜ਼ਾ ਸੰਕੇਤ ਹੈ ਅਤੇ ਇਹ ਉਨ੍ਹਾਂ ਕਰਮਚਾਰੀਆਂ ਨੂੰ ਹਟਾਉਣ ਦੀ ਟਰੰਪ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸ਼ਾਉਂਦਾ ਹੈ ਜਿਨ੍ਹਾਂ ਨੂੰ ਉਹ ਰਾਸ਼ਟਰਪਤੀ ਪ੍ਰਤੀ ਵਫ਼ਾਦਾਰ ਨਹੀਂ ਸਮਝਦਾ। ਸਮਿਥ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਅਸਤੀਫ਼ਾ ਦੇ ਦਿਤਾ ਸੀ।
ਵਕੀਲਾਂ ਨੂੰ ਰਾਸ਼ਟਰਪਤੀ ਬਦਲਣ ਦੇ ਬਾਵਜੂਦ ਬਰਕਰਾਰ ਰੱਖੇ ਜਾਣ ਦੀ ਰਵਾਇਤ ਰਹੀ ਹੈ ਅਤੇ ਸੰਵੇਦਨਸ਼ੀਲ ਜਾਂਚਾਂ ਵਿਚ ਸ਼ਾਮਲ ਹੋਣ ਕਾਰਨ ਸਜ਼ਾ ਨਹੀਂ ਦਿਤੀ ਜਾਂਦੀ ਹੈ। ਇਸ ਦੇ ਬਾਵਜੂਦ ਇਹ ਕਦਮ ਚੁੱਕਿਆ ਗਿਆ। ਨਿਆਂ ਵਿਭਾਗ ਦੇ ਇਕ ਅਧਿਕਾਰੀ ਨੇ ਅਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਬੋਲਦਿਆਂ ਪੁਸ਼ਟੀ ਕੀਤੀ ਕਿ ਕਾਰਜਕਾਰੀ ਅਟਾਰਨੀ ਜਨਰਲ ਜੇਮਸ ਮੈਕਹੈਨਰੀ ਨੇ ਸਟਾਫ਼ ਨੂੰ ਬਰਖ਼ਾਸਤ ਕਰ ਦਿਤਾ ਹੈ। ਇਹ ਤੁਰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਹੁਕਮ ਨਾਲ ਪ੍ਰਭਾਵਤ ਵਕੀਲ ਕੌਣ ਹਨ।
Post Views: 2,190
Related