ਬਰਨਾਲਾ : ਬਰਨਾਲਾ-ਚੰਡੀਗੜ੍ਹ ਰਾਸ਼ਟਰੀ ਮਾਰਗ ‘ਤੇ ਹੰਢਿਆਇਆ ਦੇ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਬਰਨਾਲਾ ਪੁਲਿਸ ਇਸ ਸਬੰਧੀ ਜਾਂਚ ਕਰੀ ਹੈ। ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਮ੍ਰਿਤਕ ਦੇ ਸਰੀਰ ‘ਤੇ ਕੋਈ ਨਿਸ਼ਾਨ ਨਹੀਂ ਮਿਲੇ ਅਤੇ ਮ੍ਰਿਤਕ ਦੀ ਪਛਾਣ ਵੀ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਰਨਾਲਾ ਹਸਪਤਾਲ ਭੇਜ ਦਿੱਤਾ ਗਿਆ ਹੈ।

ਕਿਸਾਨ ਗੁਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਹ ਆਪਣੇ ਖੇਤ ਆਇਆ ਤਾਂ ਉਸਨੇ ਆਪਣੇ ਮੋਟਰ ਵਾਲੇ ਕਮਰੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਦੇਖੀ। ਇਸ ਸਬੰਧੀ ਉਨ੍ਹਾਂ ਬਰਨਾਲਾ ਪੁਲਿਸ ਨੂੰ ਜਾਣਕਾਰੀ ਦਿੱਤੀ। ਜਿੱਥੇ ਬਰਨਾਲਾ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਸ ਸਬੰਧੀ ਜਾਂਚ ਅਧਿਕਾਰੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਫਾਰਮ ਦੇ ਮੋਟਰ ਰੂਮ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।