ਜਲੰਧਰ (ਵਿੱਕੀ ਸੂਰੀ ): ਡੀਐਸਪੀ ਦਲਬੀਰ ਸਿੰਘ ਦਿਓਲ ਦੀ ਲਾਸ਼ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਚ ਮ੍ਰਿਤਕ ਦੇਹ ਮਿਲੀ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ।

    ਦੱਸ ਦਈਏ ਕਿ ਡੀਐੱਸਪੀ ਦਲਬੀਰ ਸਿੰਘ ਦਿਓਲ ਅਰਜਨ ਅਵਾਰਡ ਦੇ ਨਾਲ ਸਨਮਾਨਿਤ ਸਨ। ਵੇਟ ਲਿਫਟਿੰਗ ’ਚ ਵੀ ਕਈ ਮੈਡਲ ਹਾਸਿਲ ਕਰ ਚੁੱਕੇ ਸਨ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਲਾਕੇ ਦੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।