Skip to content
ਤਰਨਤਾਰਨ : ਭੇਦ ਭਰੇ ਹਾਲਾਤਾਂ ਵਿੱਚ 19 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੌਰਾਨ ਇਲਾਕੇ ਵਿੱਚ ਸਨਸਨੀ ਫੈਲ ਗਈ। ਪਰੰਤੂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸ ਨੂੰ ਕਤਲ ਕਰਾਰ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਸਮੇਤ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰੋਬਿਨ ਪ੍ਰੀਤ ਸਿੰਘ (19) ਨਿਵਾਸੀ ਪਿੰਡ ਡਿਆਲ ਜ਼ਿਲਾ ਤਰਨ ਤਾਰਨ ਜੋ ਬੀਤੇ ਕੱਲ ਤੋਂ ਆਪਣੇ ਘਰੋਂ ਕਿਸੇ ਦੋਸਤ ਦੇ ਘਰ ਗਿਆ ਸੀ। ਜਿਸ ਤੋਂ ਬਾਅਦ ਉਹ ਆਪਣੇ ਘਰ ਰਾਤ ਵਾਪਸ ਨਹੀਂ ਪਰਤਿਆ। ਪਰਿਵਾਰਿਕ ਮੈਂਬਰਾਂ ਵੱਲੋਂ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ। ਮੰਗਲਵਾਰ ਦੇਰ ਸ਼ਾਮ ਰੋਬਿਨਪ੍ਰੀਤ ਸਿੰਘ ਦੀ ਲਾਸ਼ ਵਲੀਪੁਰ ਨਹਿਰ ਨੇੜਿਓਂ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ। ਜਿਸ ਤੋਂ ਬਾਅਦ ਪਰਿਵਾਰ ਦੇ ਸਮੂਹ ਮੈਂਬਰ ਮੌਕੇ ਤੇ ਪੁੱਜੇ ਅਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਸ਼੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਸਮੇਤ ਮੌਕੇ ਤੇ ਪੁੱਜੇ ਜਿਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਇਸ ਦੀ ਜਾਂਚ ਫੌਰੈਸਿਕ ਟੀਮ ਵੱਲੋਂ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Post Views: 2,039